ਯੋਹਨ 12

ਜਦੋਂ ਯਿਸ਼ੂ ਨੇ ਉਹਨਾਂ ਦੇ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ ਤਾਂ ਵੀ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਨਹੀਂ ਕੀਤਾ।

John 12:37 (UKJV) But though he had done so many miracles before them, yet they believed not on him:

35ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੀ ਰੋਸ਼ਨੀ ਥੋੜ੍ਹੀ ਦੇਰ ਲਈ ਤੁਹਾਡੇ ਤੇ ਪਵੇਗੀ। ਰੋਸ਼ਨੀ ਵਿੱਚ ਚੱਲੋ ਇਸ ਤੋਂ ਪਹਿਲਾਂ ਕਿ ਹਨੇਰਾ ਹੋ ਜਾਵੇ। ਜਿਹੜਾ ਵੀ ਹਨੇਰੇ ਵਿੱਚ ਚੱਲਦਾ ਹੈ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਜਾ ਰਿਹਾ ਹੈ।

36ਜਦੋਂ ਤੱਕ ਤੁਹਾਡੇ ਕੋਲ ਰੋਸ਼ਨੀ ਹੈ ਇਸ ਤੇ ਵਿਸ਼ਵਾਸ ਕਰੋ; ਤਾਂ ਜੋ ਤੁਸੀਂ ਰੋਸ਼ਨੀ ਦੇ ਬੱਚੇ ਹੋਵੋਗੇ।” ਜਦੋਂ ਉਸ ਨੇ ਬੋਲਣਾ ਬੰਦ ਕਰ ਦਿੱਤਾ, ਤਾਂ ਯਿਸ਼ੂ ਉਹਨਾਂ ਤੋਂ ਅਲੱਗ ਹੋ ਗਏ ਅਤੇ ਆਪਣੇ ਆਪ ਨੂੰ ਲੁਕਾ ਲਿਆ।

37ਜਦੋਂ ਯਿਸ਼ੂ ਨੇ ਉਹਨਾਂ ਦੇ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ ਤਾਂ ਵੀ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਨਹੀਂ ਕੀਤਾ।

38ਇਹ ਯਸ਼ਾਯਾਹ ਨਬੀ ਦੇ ਬਚਨ ਨੂੰ ਪੂਰਾ ਕਰਨਾ ਸੀ: “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਦੀ ਸ਼ਕਤੀ ਕਿਸ ਉੱਤੇ ਪ੍ਰਗਟ ਹੋਈ ਹੈ?”

39ਉਹ ਇਸ ਲਈ ਵਿਸ਼ਵਾਸ ਨਹੀਂ ਕਰ ਸਕੇ, ਕਿਉਂਕਿ ਜਿਵੇਂ ਯਸ਼ਾਯਾਹ ਨੇ ਇਹ ਵੀ ਕਿਹਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.