42ਉਸੇ ਵੇਲੇ ਬਹੁਤ ਸਾਰੇ ਲੋਕਾਂ ਅਤੇ ਅਧਿਕਾਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ। ਪਰ ਫ਼ਰੀਸੀਆਂ ਦੇ ਕਾਰਨ ਉਹ ਖੁੱਲ੍ਹੇਆਮ ਆਪਣੇ ਵਿਸ਼ਵਾਸ ਨੂੰ ਸਵੀਕਾਰ ਨਹੀਂ ਕਰਦੇ ਸਨ ਕਿਉਂਕਿ ਉਹਨਾਂ ਨੂੰ ਡਰ ਸੀ ਕਿ ਫ਼ਰੀਸੀ ਉਹਨਾਂ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦੇਣਗੇ;
43ਕਿਉਂਕਿ ਉਹ ਮਨੁੱਖਾਂ ਦੇ ਆਦਰ ਨੂੰ ਪਰਮੇਸ਼ਵਰ ਦੇ ਆਦਰ ਨਾਲੋਂ ਜ਼ਿਆਦਾ ਪਸੰਦ ਕਰਦੇ ਸਨ।
44ਤਦ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਸਿਰਫ ਉਹ ਮੇਰੇ ਵਿੱਚ ਨਹੀਂ ਸਗੋਂ ਉਹ ਪਰਮੇਸ਼ਵਰ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
45ਜਿਹੜਾ ਮਨੁੱਖ ਮੈਨੂੰ ਵੇਖਦਾ ਹੈ ਉਹ ਪਰਮੇਸ਼ਵਰ ਨੂੰ ਵੀ ਵੇਖ ਰਿਹਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
46ਮੈਂ ਇਸ ਦੁਨੀਆਂ ਵਿੱਚ ਇੱਕ ਰੋਸ਼ਨੀ ਬਣ ਕੇ ਆਇਆ ਹਾਂ ਤਾਂ ਜੋ ਕੋਈ ਵੀ ਜੋ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਹਨੇਰੇ ਵਿੱਚ ਨਹੀਂ ਰਹੇਗਾ।