ਯੋਹਨ 13

ਪਸਾਹ ਦੇ ਤਿਉਹਾਰ ਤੋਂ ਪਹਿਲਾਂ, ਯਿਸ਼ੂ ਜਾਣਦੇ ਸੀ ਕਿ ਉਸ ਦਾ ਸਮਾਂ ਨੇੜੇ ਆ ਗਿਆ ਹੈ ਕਿ ਉਹ ਇਸ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਣ। ਯਿਸ਼ੂ ਨੇ ਧਰਤੀ ਉੱਤੇ ਆਪਣੀ ਸੇਵਕਾਈ ਦੌਰਾਨ ਆਪਣੇ ਚੇਲਿਆਂ ਨੂੰ ਸਦਾ ਪਿਆਰ ਕੀਤਾ ਸੀ, ਅਤੇ ਉਸ ਨੇ ਚੇਲਿਆਂ ਨੂੰ ਅੰਤ ਤੱਕ ਪਿਆਰ ਕੀਤਾ।

John 13:1 (UKJV) Now before the feast of the passover, when Jesus knew that his hour was come that he should depart out of this world unto the Father, having loved his own which were in the world, he loved them unto the end.

1ਪਸਾਹ ਦੇ ਤਿਉਹਾਰ ਤੋਂ ਪਹਿਲਾਂ, ਯਿਸ਼ੂ ਜਾਣਦੇ ਸੀ ਕਿ ਉਸ ਦਾ ਸਮਾਂ ਨੇੜੇ ਆ ਗਿਆ ਹੈ ਕਿ ਉਹ ਇਸ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਣ। ਯਿਸ਼ੂ ਨੇ ਧਰਤੀ ਉੱਤੇ ਆਪਣੀ ਸੇਵਕਾਈ ਦੌਰਾਨ ਆਪਣੇ ਚੇਲਿਆਂ ਨੂੰ ਸਦਾ ਪਿਆਰ ਕੀਤਾ ਸੀ, ਅਤੇ ਉਸ ਨੇ ਚੇਲਿਆਂ ਨੂੰ ਅੰਤ ਤੱਕ ਪਿਆਰ ਕੀਤਾ।

2ਯਿਸ਼ੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ, ਅਤੇ ਦੁਸ਼ਟ ਨੇ ਪਹਿਲਾਂ ਹੀ ਸ਼ਿਮਓਨ ਦੇ ਪੁੱਤਰ ਇਸਕਾਰਿਯੋਤ ਵਾਸੀ ਯਹੂਦਾਹ ਦੇ ਮਨ ਵਿੱਚ ਪਾ ਦਿੱਤਾ ਸੀ ਕਿ ਉਹ ਯਿਸ਼ੂ ਨੂੰ ਧੋਖਾ ਦੇਵੇ।

3ਯਿਸ਼ੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਹਰ ਚੀਜ਼ ਉੱਤੇ ਅਧਿਕਾਰ ਦਿੱਤਾ ਹੋਇਆ ਹੈ ਅਤੇ ਉਹ ਪਰਮੇਸ਼ਵਰ ਵੱਲੋਂ ਆਏ ਹਨ ਅਤੇ ਪਰਮੇਸ਼ਵਰ ਕੋਲ ਵਾਪਸ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.