14ਮੈਂ ਤੁਹਾਡਾ ਪ੍ਰਭੂ ਅਤੇ ਗੁਰੂ ਹਾਂ ਅਤੇ ਮੈਂ ਤੁਹਾਡੇ ਪੈਰ ਧੋਤੇ ਹਨ। ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।
15ਮੈਂ ਤੁਹਾਨੂੰ ਇੱਕ ਉਦਾਹਰਣ ਦਿੱਤੀ ਹੈ ਜਿਸ ਦੀ ਤੁਹਾਨੂੰ ਪਾਲਣਾ ਕਰਨੀ ਚਾਹੀਦੀ ਹੈ। ਤੁਸੀਂ ਵੀ ਇਸ ਤਰ੍ਹਾਂ ਕਰੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
16ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਸੇਵਕ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਨਾ ਹੀ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਹੁੰਦਾ।
17ਹੁਣ ਤੁਸੀਂ ਇਹ ਗੱਲਾਂ ਜਾਣਦੇ ਹੋ, ਅਤੇ ਜੇ ਤੁਸੀਂ ਕਰਦੇ ਹੋ ਤਾਂ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ।
18“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਜਿਨ੍ਹਾਂ ਨੂੰ ਮੈਂ ਚੁਣਿਆ ਹੈ ਉਹਨਾਂ ਨੂੰ ਮੈਂ ਜਾਣਦਾ ਹਾਂ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ ਉਹ ਮੇਰੇ ਵਿਰੁੱਧ ਹੋ ਗਿਆ ਹੈ।’