ਯੋਹਨ 13

“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਜਿਨ੍ਹਾਂ ਨੂੰ ਮੈਂ ਚੁਣਿਆ ਹੈ ਉਹਨਾਂ ਨੂੰ ਮੈਂ ਜਾਣਦਾ ਹਾਂ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ ਉਹ ਮੇਰੇ ਵਿਰੁੱਧ ਹੋ ਗਿਆ ਹੈ।’

John 13:18 (UKJV) I speak not of you all: I know whom I have chosen: but that the scripture may be fulfilled, He that eats bread with me has lifted up his heel against me.

16ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਸੇਵਕ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਨਾ ਹੀ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਹੁੰਦਾ।

17ਹੁਣ ਤੁਸੀਂ ਇਹ ਗੱਲਾਂ ਜਾਣਦੇ ਹੋ, ਅਤੇ ਜੇ ਤੁਸੀਂ ਕਰਦੇ ਹੋ ਤਾਂ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ।

18“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਜਿਨ੍ਹਾਂ ਨੂੰ ਮੈਂ ਚੁਣਿਆ ਹੈ ਉਹਨਾਂ ਨੂੰ ਮੈਂ ਜਾਣਦਾ ਹਾਂ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ ਉਹ ਮੇਰੇ ਵਿਰੁੱਧ ਹੋ ਗਿਆ ਹੈ।’

19“ਮੈਂ ਤੁਹਾਨੂੰ ਇਹ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਇਸ ਲਈ ਜਦੋਂ ਇਹ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ ਕਿ ਜੋ ਮੈਂ ਹਾਂ ਉਹੋ ਹਾਂ।

20ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.