17ਹੁਣ ਤੁਸੀਂ ਇਹ ਗੱਲਾਂ ਜਾਣਦੇ ਹੋ, ਅਤੇ ਜੇ ਤੁਸੀਂ ਕਰਦੇ ਹੋ ਤਾਂ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ।
18“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਜਿਨ੍ਹਾਂ ਨੂੰ ਮੈਂ ਚੁਣਿਆ ਹੈ ਉਹਨਾਂ ਨੂੰ ਮੈਂ ਜਾਣਦਾ ਹਾਂ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ ਉਹ ਮੇਰੇ ਵਿਰੁੱਧ ਹੋ ਗਿਆ ਹੈ।’
19“ਮੈਂ ਤੁਹਾਨੂੰ ਇਹ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਇਸ ਲਈ ਜਦੋਂ ਇਹ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ ਕਿ ਜੋ ਮੈਂ ਹਾਂ ਉਹੋ ਹਾਂ।
20ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।”
21ਇਸ ਤੋਂ ਬਾਅਦ ਯਿਸ਼ੂ ਆਤਮਾ ਵਿੱਚ ਬਹੁਤ ਪਰੇਸ਼ਾਨ ਹੋਏ, ਅਤੇ ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ!”