ਯੋਹਨ 13

ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।”

John 13:20 (UKJV) Verily, verily, I say unto you, He that receives whomsoever I send receives me; and he that receives me receives him that sent me.

18“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਜਿਨ੍ਹਾਂ ਨੂੰ ਮੈਂ ਚੁਣਿਆ ਹੈ ਉਹਨਾਂ ਨੂੰ ਮੈਂ ਜਾਣਦਾ ਹਾਂ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ ਉਹ ਮੇਰੇ ਵਿਰੁੱਧ ਹੋ ਗਿਆ ਹੈ।’

19“ਮੈਂ ਤੁਹਾਨੂੰ ਇਹ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਇਸ ਲਈ ਜਦੋਂ ਇਹ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ ਕਿ ਜੋ ਮੈਂ ਹਾਂ ਉਹੋ ਹਾਂ।

20ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।”

21ਇਸ ਤੋਂ ਬਾਅਦ ਯਿਸ਼ੂ ਆਤਮਾ ਵਿੱਚ ਬਹੁਤ ਪਰੇਸ਼ਾਨ ਹੋਏ, ਅਤੇ ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ!”

22ਯਿਸ਼ੂ ਦੇ ਚੇਲੇ ਇੱਕ ਦੂਸਰੇ ਵੱਲ ਵੇਖ ਰਹੇ ਸਨ ਅਤੇ ਇਹ ਵੇਖ ਕੇ ਉਹ ਹੈਰਾਨ ਸਨ ਕਿ ਯਿਸ਼ੂ ਨੇ ਕਿਸ ਦੇ ਬਾਰੇ ਵਿੱਚ ਗੱਲ ਕੀਤੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.