ਯੋਹਨ 13

ਯਿਸ਼ੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਹਰ ਚੀਜ਼ ਉੱਤੇ ਅਧਿਕਾਰ ਦਿੱਤਾ ਹੋਇਆ ਹੈ ਅਤੇ ਉਹ ਪਰਮੇਸ਼ਵਰ ਵੱਲੋਂ ਆਏ ਹਨ ਅਤੇ ਪਰਮੇਸ਼ਵਰ ਕੋਲ ਵਾਪਸ ਜਾਣਗੇ।

John 13:3 (UKJV) Jesus knowing that the Father had given all things into his hands, and that he was come from God, and went to God;

1ਪਸਾਹ ਦੇ ਤਿਉਹਾਰ ਤੋਂ ਪਹਿਲਾਂ, ਯਿਸ਼ੂ ਜਾਣਦੇ ਸੀ ਕਿ ਉਸ ਦਾ ਸਮਾਂ ਨੇੜੇ ਆ ਗਿਆ ਹੈ ਕਿ ਉਹ ਇਸ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਣ। ਯਿਸ਼ੂ ਨੇ ਧਰਤੀ ਉੱਤੇ ਆਪਣੀ ਸੇਵਕਾਈ ਦੌਰਾਨ ਆਪਣੇ ਚੇਲਿਆਂ ਨੂੰ ਸਦਾ ਪਿਆਰ ਕੀਤਾ ਸੀ, ਅਤੇ ਉਸ ਨੇ ਚੇਲਿਆਂ ਨੂੰ ਅੰਤ ਤੱਕ ਪਿਆਰ ਕੀਤਾ।

2ਯਿਸ਼ੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ, ਅਤੇ ਦੁਸ਼ਟ ਨੇ ਪਹਿਲਾਂ ਹੀ ਸ਼ਿਮਓਨ ਦੇ ਪੁੱਤਰ ਇਸਕਾਰਿਯੋਤ ਵਾਸੀ ਯਹੂਦਾਹ ਦੇ ਮਨ ਵਿੱਚ ਪਾ ਦਿੱਤਾ ਸੀ ਕਿ ਉਹ ਯਿਸ਼ੂ ਨੂੰ ਧੋਖਾ ਦੇਵੇ।

3ਯਿਸ਼ੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਹਰ ਚੀਜ਼ ਉੱਤੇ ਅਧਿਕਾਰ ਦਿੱਤਾ ਹੋਇਆ ਹੈ ਅਤੇ ਉਹ ਪਰਮੇਸ਼ਵਰ ਵੱਲੋਂ ਆਏ ਹਨ ਅਤੇ ਪਰਮੇਸ਼ਵਰ ਕੋਲ ਵਾਪਸ ਜਾਣਗੇ।

4ਇਸ ਲਈ ਉਹ ਭੋਜਨ ਵਾਲੇ ਮੇਜ਼ ਤੋਂ ਉੱਠੇ ਅਤੇ ਆਪਣਾ ਚੋਲਾ ਉੱਤਾਰਿਆ, ਆਪਣੀ ਕਮਰ ਦੇ ਦੁਆਲੇ ਤੌਲੀਆ ਲਪੇਟਿਆ।

5ਅਤੇ ਇੱਕ ਭਾਂਡੇ ਵਿੱਚ ਪਾਣੀ ਪਾਇਆ। ਤਦ ਉਹਨਾਂ ਨੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ ਅਤੇ ਤੌਲੀਏ ਨਾਲ ਉਹਨਾਂ ਦੇ ਪੈਰਾਂ ਨੂੰ ਸਾਫ਼ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.