31ਜਦੋਂ ਯਹੂਦਾਹ ਚਲਾ ਗਿਆ ਤਾਂ ਯਿਸ਼ੂ ਨੇ ਕਿਹਾ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਹੋਈ ਹੈ ਅਤੇ ਉਸ ਵਿੱਚ ਪਰਮੇਸ਼ਵਰ ਦੀ ਵੀ ਵਡਿਆਈ ਹੋਈ ਹੈ।
32ਜੇ ਪਰਮੇਸ਼ਵਰ ਦੀ ਉਸ ਵਿੱਚ ਵਡਿਆਈ ਹੁੰਦੀ ਹੈ, ਤਾਂ ਪਰਮੇਸ਼ਵਰ ਆਪਣੇ ਪੁੱਤਰ ਦੀ ਵਡਿਆਈ ਕਰੇਂਗਾ ਅਤੇ ਉਹ ਜਲਦੀ ਹੀ ਉਸ ਦੀ ਵਡਿਆਈ ਕਰੇਂਗਾ।”
33ਯਿਸ਼ੂ ਨੇ ਕਿਹਾ, “ਮੇਰੇ ਬੱਚਿਓ, ਮੈਂ ਤੁਹਾਡੇ ਨਾਲ ਥੋੜ੍ਹਾ ਹੋਰ ਸਮੇਂ ਲਈ ਰਹਾਂਗਾ। ਤੁਸੀਂ ਮੈਨੂੰ ਲੱਭੋਗੇ ਪਰ ਜਿਵੇਂ ਮੈਂ ਯਹੂਦੀਆਂ ਆਗੂਵਾਂ ਨੂੰ ਕਿਹਾ ਸੀ, ਇਸੇ ਤਰ੍ਹਾਂ ਹੁਣ ਮੈਂ ਤੁਹਾਨੂੰ ਦੱਸਦਾ ਹਾਂ: ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੇ ਨਹੀਂ ਆ ਸਕਦੇ।
34“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ, ਇੱਕ ਦੂਸਰੇ ਨੂੰ ਪਿਆਰ ਕਰੋ। ਜਿਵੇਂ ਕਿ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।
35ਜੇ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹੋ ਤਾਂ ਇਹ ਸਭ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”