33ਯਿਸ਼ੂ ਨੇ ਕਿਹਾ, “ਮੇਰੇ ਬੱਚਿਓ, ਮੈਂ ਤੁਹਾਡੇ ਨਾਲ ਥੋੜ੍ਹਾ ਹੋਰ ਸਮੇਂ ਲਈ ਰਹਾਂਗਾ। ਤੁਸੀਂ ਮੈਨੂੰ ਲੱਭੋਗੇ ਪਰ ਜਿਵੇਂ ਮੈਂ ਯਹੂਦੀਆਂ ਆਗੂਵਾਂ ਨੂੰ ਕਿਹਾ ਸੀ, ਇਸੇ ਤਰ੍ਹਾਂ ਹੁਣ ਮੈਂ ਤੁਹਾਨੂੰ ਦੱਸਦਾ ਹਾਂ: ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੇ ਨਹੀਂ ਆ ਸਕਦੇ।
34“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ, ਇੱਕ ਦੂਸਰੇ ਨੂੰ ਪਿਆਰ ਕਰੋ। ਜਿਵੇਂ ਕਿ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।
35ਜੇ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹੋ ਤਾਂ ਇਹ ਸਭ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”
36ਸ਼ਿਮਓਨ ਪਤਰਸ ਨੇ ਉਹਨਾਂ ਪੁੱਛਿਆ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸ਼ੂ ਨੇ ਉੱਤਰ ਦਿੱਤਾ, “ਜਿੱਥੇ ਮੈਂ ਜਾ ਰਿਹਾ ਹਾਂ, ਹੁਣ ਤੁਸੀਂ ਉੱਥੇ ਨਹੀਂ ਜਾ ਸਕਦੇ, ਪਰ ਬਾਅਦ ਵਿੱਚ ਤੁਸੀਂ ਜਾਵੋਂਗੇ।”
37ਪਤਰਸ ਨੇ ਪੁੱਛਿਆ, “ਪ੍ਰਭੂ, ਮੈਂ ਹੁਣ ਤੁਹਾਡੇ ਪਿੱਛੇ ਕਿਉਂ ਨਹੀਂ ਆ ਸਕਦਾ? ਮੈਂ ਤੁਹਾਡੇ ਲਈ ਆਪਣੀ ਜਾਨ ਵੀ ਦੇ ਦੇਵਾਂਗਾ।”