8ਫਿਲਿੱਪਾਸ ਨੇ ਕਿਹਾ, “ਹੇ ਪ੍ਰਭੂ, ਸਾਨੂੰ ਪਿਤਾ ਜੀ ਦੇ ਦਰਸ਼ਨ ਕਰਵਾਓ, ਉਹ ਸਾਡੇ ਲਈ ਕਾਫ਼ੀ ਹੋਵੇਗਾ।”
9ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?
10ਕੀ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਪਿਤਾ ਵਿੱਚ ਹਾਂ ਅਤੇ ਪਿਤਾ ਮੇਰੇ ਵਿੱਚ ਹੈ? ਉਹ ਸ਼ਬਦ ਜੋ ਮੈਂ ਤੁਹਾਨੂੰ ਕਹਿੰਦਾ ਹਾਂ ਮੈਂ ਆਪਣੇ ਅਧਿਕਾਰ ਨਾਲ ਨਹੀਂ ਬੋਲਦਾ। ਸਗੋਂ ਇਹ ਪਿਤਾ ਹੈ ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਜੋ ਆਪਣਾ ਕੰਮ ਕਰ ਰਿਹਾ ਹੈ।
11ਮੇਰੇ ਤੇ ਵਿਸ਼ਵਾਸ ਕਰੋ ਜਦੋਂ ਮੈਂ ਕਹਿੰਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ। ਨਹੀਂ ਤਾਂ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ।
12ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਕੋਈ ਵੀ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਕੰਮ ਕਰਦਾ ਹੈ ਜਿਹੜਾ ਮੈਂ ਕਰਦਾ ਹਾਂ, ਅਤੇ ਉਹ ਇਨ੍ਹਾਂ ਨਾਲੋਂ ਵੀ ਵੱਡੇ ਕੰਮ ਕਰਨਗੇ, ਕਿਉਂਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ।