ਯੋਹਨ 14

ਯਿਸ਼ੂ ਨੇ ਕਿਹਾ, “ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂਂ ਦੀ ਪਾਲਣਾ ਕਰੋ।

John 14:15 (UKJV) If all of you love me, keep my commandments.

13ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ।

14ਤੁਸੀਂ ਮੇਰੇ ਨਾਮ ਤੇ ਕੁਝ ਵੀ ਮੰਗੋਂਗੇ ਤਾਂ ਮੈਂ ਉਹ ਕਰਾਂਗਾ।”

15ਯਿਸ਼ੂ ਨੇ ਕਿਹਾ, “ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂਂ ਦੀ ਪਾਲਣਾ ਕਰੋ।

16ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ।

17ਉਹ ਸੱਚ ਦਾ ਆਤਮਾ ਹੈ। ਸੰਸਾਰ ਉਸ ਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸ ਨੂੰ ਵੇਖ ਨਹੀਂ ਸਕਦਾ ਅਤੇ ਨਾ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.