ਯੋਹਨ 14

ਉਹ ਸੱਚ ਦਾ ਆਤਮਾ ਹੈ। ਸੰਸਾਰ ਉਸ ਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸ ਨੂੰ ਵੇਖ ਨਹੀਂ ਸਕਦਾ ਅਤੇ ਨਾ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।

John 14:17 (UKJV) Even the Spirit of truth; whom the world cannot receive, because it sees him not, neither knows him: but all of you know him; for he dwells with you, and shall be in you.

15ਯਿਸ਼ੂ ਨੇ ਕਿਹਾ, “ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂਂ ਦੀ ਪਾਲਣਾ ਕਰੋ।

16ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ।

17ਉਹ ਸੱਚ ਦਾ ਆਤਮਾ ਹੈ। ਸੰਸਾਰ ਉਸ ਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸ ਨੂੰ ਵੇਖ ਨਹੀਂ ਸਕਦਾ ਅਤੇ ਨਾ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।

18ਮੈਂ ਤੁਹਾਨੂੰ ਇਕੱਲਾ ਨਹੀਂ ਛੱਡਾਂਗਾ; ਮੈਂ ਤੁਹਾਡੇ ਕੋਲ ਆਵਾਂਗਾ।

19ਥੋੜ੍ਹਾ ਸਮਾਂ ਹੋਰ ਹੈ, ਫਿਰ ਸੰਸਾਰ ਮੈਨੂੰ ਨਹੀਂ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਂਗੇ। ਕਿਉਂਕਿ ਮੈਂ ਜਿਉਂਦਾ ਹਾਂ ਇਸ ਲਈ ਤੁਸੀਂ ਵੀ ਜੀਵੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.