16ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ।
17ਉਹ ਸੱਚ ਦਾ ਆਤਮਾ ਹੈ। ਸੰਸਾਰ ਉਸ ਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸ ਨੂੰ ਵੇਖ ਨਹੀਂ ਸਕਦਾ ਅਤੇ ਨਾ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।
18ਮੈਂ ਤੁਹਾਨੂੰ ਇਕੱਲਾ ਨਹੀਂ ਛੱਡਾਂਗਾ; ਮੈਂ ਤੁਹਾਡੇ ਕੋਲ ਆਵਾਂਗਾ।
19ਥੋੜ੍ਹਾ ਸਮਾਂ ਹੋਰ ਹੈ, ਫਿਰ ਸੰਸਾਰ ਮੈਨੂੰ ਨਹੀਂ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਂਗੇ। ਕਿਉਂਕਿ ਮੈਂ ਜਿਉਂਦਾ ਹਾਂ ਇਸ ਲਈ ਤੁਸੀਂ ਵੀ ਜੀਵੋਗੇ।
20ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ।