17ਉਹ ਸੱਚ ਦਾ ਆਤਮਾ ਹੈ। ਸੰਸਾਰ ਉਸ ਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸ ਨੂੰ ਵੇਖ ਨਹੀਂ ਸਕਦਾ ਅਤੇ ਨਾ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।
18ਮੈਂ ਤੁਹਾਨੂੰ ਇਕੱਲਾ ਨਹੀਂ ਛੱਡਾਂਗਾ; ਮੈਂ ਤੁਹਾਡੇ ਕੋਲ ਆਵਾਂਗਾ।
19ਥੋੜ੍ਹਾ ਸਮਾਂ ਹੋਰ ਹੈ, ਫਿਰ ਸੰਸਾਰ ਮੈਨੂੰ ਨਹੀਂ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਂਗੇ। ਕਿਉਂਕਿ ਮੈਂ ਜਿਉਂਦਾ ਹਾਂ ਇਸ ਲਈ ਤੁਸੀਂ ਵੀ ਜੀਵੋਗੇ।
20ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ।
21ਜਿਸ ਕਿਸੇ ਕੋਲ ਮੇਰੀਆਂ ਆਗਿਆਵਾਂ ਹਨ ਅਤੇ ਉਹਨਾਂ ਨੂੰ ਮੰਨਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਮੈਨੂੰ ਪਿਆਰ ਕਰਦਾ ਹੈ। ਜੋ ਕੋਈ ਮੈਨੂੰ ਪਿਆਰ ਕਰਦਾ ਉਹ ਮੇਰੇ ਪਿਤਾ ਨੂੰ ਪਿਆਰ ਕਰਦਾ, ਅਤੇ ਮੈਂ ਵੀ ਉਹਨਾਂ ਨਾਲ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਹਨਾਂ ਤੇ ਪ੍ਰਗਟ ਕਰਾਂਗਾ।”