1ਯਿਸ਼ੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਵਰ ਤੇ ਵਿਸ਼ਵਾਸ ਕਰੋ ਅਤੇ ਮੇਰੇ ਤੇ ਵੀ ਵਿਸ਼ਵਾਸ ਕਰੋ।
2ਮੇਰੇ ਪਿਤਾ ਜੀ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਸਥਾਨ ਹਨ; ਜੇ ਇਹ ਨਾ ਹੁੰਦਾ, ਤਾਂ ਮੈਂ ਤੁਹਾਨੂੰ ਦੱਸ ਦਿੰਦਾ ਕਿ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ?
3ਅਤੇ ਜੇ ਮੈਂ ਜਾਵਾਂਗਾ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂਗਾ, ਤਾਂ ਮੈਂ ਵਾਪਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ ਤਾਂ ਜੋ ਜਿੱਥੇ ਮੈਂ ਹਾਂ ਤੁਸੀਂ ਵੀ ਉੱਥੇ ਹੋਵੋ।
4ਤੁਸੀਂ ਉਸ ਜਗ੍ਹਾ ਦਾ ਰਾਹ ਜਾਣਦੇ ਹੋ ਜਿੱਥੇ ਮੈਂ ਜਾ ਰਿਹਾ ਹਾਂ।”