ਯੋਹਨ 14

ਫਿਰ ਯਹੂਦਾਹ (ਯਹੂਦਾਹ ਇਸਕਾਰਿਯੋਤ ਵਾਸੀ ਨਹੀਂ) ਨੇ ਕਿਹਾ, “ਪਰ ਹੇ ਪ੍ਰਭੂ, ਤੁਸੀਂ ਆਪਣੇ ਆਪ ਨੂੰ ਸਾਡੇ ਤੇ ਪ੍ਰਗਟ ਕਰਨਾ ਚਾਹੁੰਦੇ ਹੋ ਅਤੇ ਫਿਰ ਸੰਸਾਰ ਤੇ ਕਿਉਂ ਨਹੀਂ?”

John 14:22 (UKJV) Judas says unto him, not Iscariot, Lord, how is it that you will manifest yourself unto us, and not unto the world?

20ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ।

21ਜਿਸ ਕਿਸੇ ਕੋਲ ਮੇਰੀਆਂ ਆਗਿਆਵਾਂ ਹਨ ਅਤੇ ਉਹਨਾਂ ਨੂੰ ਮੰਨਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਮੈਨੂੰ ਪਿਆਰ ਕਰਦਾ ਹੈ। ਜੋ ਕੋਈ ਮੈਨੂੰ ਪਿਆਰ ਕਰਦਾ ਉਹ ਮੇਰੇ ਪਿਤਾ ਨੂੰ ਪਿਆਰ ਕਰਦਾ, ਅਤੇ ਮੈਂ ਵੀ ਉਹਨਾਂ ਨਾਲ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਹਨਾਂ ਤੇ ਪ੍ਰਗਟ ਕਰਾਂਗਾ।”

22ਫਿਰ ਯਹੂਦਾਹ (ਯਹੂਦਾਹ ਇਸਕਾਰਿਯੋਤ ਵਾਸੀ ਨਹੀਂ) ਨੇ ਕਿਹਾ, “ਪਰ ਹੇ ਪ੍ਰਭੂ, ਤੁਸੀਂ ਆਪਣੇ ਆਪ ਨੂੰ ਸਾਡੇ ਤੇ ਪ੍ਰਗਟ ਕਰਨਾ ਚਾਹੁੰਦੇ ਹੋ ਅਤੇ ਫਿਰ ਸੰਸਾਰ ਤੇ ਕਿਉਂ ਨਹੀਂ?”

23ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਂਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।

24ਜਿਹੜਾ ਮਨੁੱਖ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੀ ਆਗਿਆ ਨੂੰ ਨਹੀਂ ਮੰਨਦਾ। ਇਹ ਸ਼ਬਦ ਜੋ ਤੁਸੀਂ ਸੁਣਦੇ ਹੋ ਮੇਰੇ ਆਪਣੇ ਨਹੀਂ ਹਨ ਪਰ ਉਹ ਪਿਤਾ ਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.