22ਫਿਰ ਯਹੂਦਾਹ (ਯਹੂਦਾਹ ਇਸਕਾਰਿਯੋਤ ਵਾਸੀ ਨਹੀਂ) ਨੇ ਕਿਹਾ, “ਪਰ ਹੇ ਪ੍ਰਭੂ, ਤੁਸੀਂ ਆਪਣੇ ਆਪ ਨੂੰ ਸਾਡੇ ਤੇ ਪ੍ਰਗਟ ਕਰਨਾ ਚਾਹੁੰਦੇ ਹੋ ਅਤੇ ਫਿਰ ਸੰਸਾਰ ਤੇ ਕਿਉਂ ਨਹੀਂ?”
23ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਂਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।
24ਜਿਹੜਾ ਮਨੁੱਖ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੀ ਆਗਿਆ ਨੂੰ ਨਹੀਂ ਮੰਨਦਾ। ਇਹ ਸ਼ਬਦ ਜੋ ਤੁਸੀਂ ਸੁਣਦੇ ਹੋ ਮੇਰੇ ਆਪਣੇ ਨਹੀਂ ਹਨ ਪਰ ਉਹ ਪਿਤਾ ਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
25“ਤੁਹਾਡੇ ਨਾਲ ਰਹਿੰਦਿਆਂ ਮੈਂ ਤੁਹਾਨੂੰ ਇਹ ਸਭ ਗੱਲਾਂ ਦੱਸੀਆਂ ਹਨ।
26ਪਰ ਫਿਰ ਮਦਦਗਾਰ ਜੋ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜਦਾ ਹੈ, ਉਹ ਤੁਹਾਨੂੰ ਸਭ ਕੁਝ ਸਿਖਾਏਗਾ ਅਤੇ ਉਹ ਸਭ ਕੁਝ ਚੇਤੇ ਕਰਾਵੇਗਾ ਜੋ ਮੈਂ ਤੁਹਾਨੂੰ ਕਿਹਾ ਹੈ।