26ਪਰ ਫਿਰ ਮਦਦਗਾਰ ਜੋ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜਦਾ ਹੈ, ਉਹ ਤੁਹਾਨੂੰ ਸਭ ਕੁਝ ਸਿਖਾਏਗਾ ਅਤੇ ਉਹ ਸਭ ਕੁਝ ਚੇਤੇ ਕਰਾਵੇਗਾ ਜੋ ਮੈਂ ਤੁਹਾਨੂੰ ਕਿਹਾ ਹੈ।
27ਮੈਂ ਤੁਹਾਨੂੰ ਸ਼ਾਤੀ ਦਿੰਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਉਵੇਂ ਨਹੀਂ ਦਿੰਦਾ ਜਿਸ ਤਰ੍ਹਾਂ ਸੰਸਾਰ ਦਿੰਦਾ ਹੈ। ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਤੁਸੀਂ ਡਰਨਾ।
28“ਤੁਸੀਂ ਮੈਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਵਾਪਸ ਆ ਰਿਹਾ ਹਾਂ।’ ਜੇ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਤੁਹਾਨੂੰ ਖੁਸ਼ੀ ਹੋਵੇਗੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹੈ।
29ਇਹ ਸਭ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਇਸ ਲਈ ਜਦੋਂ ਇਹ ਸਭ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ।
30ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।