ਯੋਹਨ 14

ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।

John 14:30 (UKJV) Hereafter I will not talk much with you: for the prince of this world comes, and has nothing in me.

28“ਤੁਸੀਂ ਮੈਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਵਾਪਸ ਆ ਰਿਹਾ ਹਾਂ।’ ਜੇ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਤੁਹਾਨੂੰ ਖੁਸ਼ੀ ਹੋਵੇਗੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹੈ।

29ਇਹ ਸਭ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਇਸ ਲਈ ਜਦੋਂ ਇਹ ਸਭ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ।

30ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।

31ਪਰ ਉਹ ਆਉਂਦਾ ਹੈ ਤਾਂ ਜੋ ਸੰਸਾਰ ਇਹ ਸਿੱਖੇ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਉਹਨਾਂ ਦੀ ਆਗਿਆ ਨੂੰ ਮੰਨਦਾ ਹਾਂ।” ਉੱਠੋ, “ਹੁਣ ਇੱਥੋਂ ਚੱਲੀਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.