ਯੋਹਨ 14

ਤੁਸੀਂ ਉਸ ਜਗ੍ਹਾ ਦਾ ਰਾਹ ਜਾਣਦੇ ਹੋ ਜਿੱਥੇ ਮੈਂ ਜਾ ਰਿਹਾ ਹਾਂ।”

John 14:4 (UKJV) And where I go all of you know, and the way all of you know.

2ਮੇਰੇ ਪਿਤਾ ਜੀ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਸਥਾਨ ਹਨ; ਜੇ ਇਹ ਨਾ ਹੁੰਦਾ, ਤਾਂ ਮੈਂ ਤੁਹਾਨੂੰ ਦੱਸ ਦਿੰਦਾ ਕਿ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ?

3ਅਤੇ ਜੇ ਮੈਂ ਜਾਵਾਂਗਾ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂਗਾ, ਤਾਂ ਮੈਂ ਵਾਪਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ ਤਾਂ ਜੋ ਜਿੱਥੇ ਮੈਂ ਹਾਂ ਤੁਸੀਂ ਵੀ ਉੱਥੇ ਹੋਵੋ।

4ਤੁਸੀਂ ਉਸ ਜਗ੍ਹਾ ਦਾ ਰਾਹ ਜਾਣਦੇ ਹੋ ਜਿੱਥੇ ਮੈਂ ਜਾ ਰਿਹਾ ਹਾਂ।”

5ਥੋਮਸ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਸਾਨੂੰ ਨਹੀਂ ਪਤਾ ਕਿ ਤੁਸੀਂ ਕਿੱਥੇ ਜਾ ਰਹੇ ਹੋ, ਤਾਂ ਅਸੀਂ ਉਸ ਰਸਤੇ ਨੂੰ ਕਿਵੇਂ ਜਾਣ ਸਕਦੇ ਹਾਂ?”

6ਯਿਸ਼ੂ ਨੇ ਉੱਤਰ ਦਿੱਤਾ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.