ਯੋਹਨ 14

ਯਿਸ਼ੂ ਨੇ ਉੱਤਰ ਦਿੱਤਾ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।

John 14:6 (UKJV) Jesus says unto him, I am the way, the truth, and the life: no man comes unto the Father, but by me.

4ਤੁਸੀਂ ਉਸ ਜਗ੍ਹਾ ਦਾ ਰਾਹ ਜਾਣਦੇ ਹੋ ਜਿੱਥੇ ਮੈਂ ਜਾ ਰਿਹਾ ਹਾਂ।”

5ਥੋਮਸ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਸਾਨੂੰ ਨਹੀਂ ਪਤਾ ਕਿ ਤੁਸੀਂ ਕਿੱਥੇ ਜਾ ਰਹੇ ਹੋ, ਤਾਂ ਅਸੀਂ ਉਸ ਰਸਤੇ ਨੂੰ ਕਿਵੇਂ ਜਾਣ ਸਕਦੇ ਹਾਂ?”

6ਯਿਸ਼ੂ ਨੇ ਉੱਤਰ ਦਿੱਤਾ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।

7ਜੇ ਤੁਸੀਂ ਸੱਚ-ਮੁੱਚ ਮੈਨੂੰ ਜਾਣਦੇ ਹੋ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਵੋਂਗੇ। ਹੁਣ ਤੁਸੀਂ ਉਸ ਨੂੰ ਜਾਣਦੇ ਹੋ, ਅਤੇ ਉਸ ਨੂੰ ਵੇਖਿਆ ਹੈ।”

8ਫਿਲਿੱਪਾਸ ਨੇ ਕਿਹਾ, “ਹੇ ਪ੍ਰਭੂ, ਸਾਨੂੰ ਪਿਤਾ ਜੀ ਦੇ ਦਰਸ਼ਨ ਕਰਵਾਓ, ਉਹ ਸਾਡੇ ਲਈ ਕਾਫ਼ੀ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.