ਯੋਹਨ 14

ਜੇ ਤੁਸੀਂ ਸੱਚ-ਮੁੱਚ ਮੈਨੂੰ ਜਾਣਦੇ ਹੋ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਵੋਂਗੇ। ਹੁਣ ਤੁਸੀਂ ਉਸ ਨੂੰ ਜਾਣਦੇ ਹੋ, ਅਤੇ ਉਸ ਨੂੰ ਵੇਖਿਆ ਹੈ।”

John 14:7 (UKJV) If all of you had known me, all of you should have known my Father also: and from henceforth all of you know him, and have seen him.

5ਥੋਮਸ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਸਾਨੂੰ ਨਹੀਂ ਪਤਾ ਕਿ ਤੁਸੀਂ ਕਿੱਥੇ ਜਾ ਰਹੇ ਹੋ, ਤਾਂ ਅਸੀਂ ਉਸ ਰਸਤੇ ਨੂੰ ਕਿਵੇਂ ਜਾਣ ਸਕਦੇ ਹਾਂ?”

6ਯਿਸ਼ੂ ਨੇ ਉੱਤਰ ਦਿੱਤਾ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।

7ਜੇ ਤੁਸੀਂ ਸੱਚ-ਮੁੱਚ ਮੈਨੂੰ ਜਾਣਦੇ ਹੋ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਵੋਂਗੇ। ਹੁਣ ਤੁਸੀਂ ਉਸ ਨੂੰ ਜਾਣਦੇ ਹੋ, ਅਤੇ ਉਸ ਨੂੰ ਵੇਖਿਆ ਹੈ।”

8ਫਿਲਿੱਪਾਸ ਨੇ ਕਿਹਾ, “ਹੇ ਪ੍ਰਭੂ, ਸਾਨੂੰ ਪਿਤਾ ਜੀ ਦੇ ਦਰਸ਼ਨ ਕਰਵਾਓ, ਉਹ ਸਾਡੇ ਲਈ ਕਾਫ਼ੀ ਹੋਵੇਗਾ।”

9ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.