ਯੋਹਨ 14

ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?

John 14:9 (UKJV) Jesus says unto him, Have I been so long time with you, and yet have you not known me, Philip? he that has seen me has seen the Father; and how says you then, Show us the Father?

7ਜੇ ਤੁਸੀਂ ਸੱਚ-ਮੁੱਚ ਮੈਨੂੰ ਜਾਣਦੇ ਹੋ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਵੋਂਗੇ। ਹੁਣ ਤੁਸੀਂ ਉਸ ਨੂੰ ਜਾਣਦੇ ਹੋ, ਅਤੇ ਉਸ ਨੂੰ ਵੇਖਿਆ ਹੈ।”

8ਫਿਲਿੱਪਾਸ ਨੇ ਕਿਹਾ, “ਹੇ ਪ੍ਰਭੂ, ਸਾਨੂੰ ਪਿਤਾ ਜੀ ਦੇ ਦਰਸ਼ਨ ਕਰਵਾਓ, ਉਹ ਸਾਡੇ ਲਈ ਕਾਫ਼ੀ ਹੋਵੇਗਾ।”

9ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?

10ਕੀ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਪਿਤਾ ਵਿੱਚ ਹਾਂ ਅਤੇ ਪਿਤਾ ਮੇਰੇ ਵਿੱਚ ਹੈ? ਉਹ ਸ਼ਬਦ ਜੋ ਮੈਂ ਤੁਹਾਨੂੰ ਕਹਿੰਦਾ ਹਾਂ ਮੈਂ ਆਪਣੇ ਅਧਿਕਾਰ ਨਾਲ ਨਹੀਂ ਬੋਲਦਾ। ਸਗੋਂ ਇਹ ਪਿਤਾ ਹੈ ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਜੋ ਆਪਣਾ ਕੰਮ ਕਰ ਰਿਹਾ ਹੈ।

11ਮੇਰੇ ਤੇ ਵਿਸ਼ਵਾਸ ਕਰੋ ਜਦੋਂ ਮੈਂ ਕਹਿੰਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ। ਨਹੀਂ ਤਾਂ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.