ਯੋਹਨ 15

ਜੇ ਤੁਸੀਂ ਮੇਰੇ ਹੁਕਮਾਂਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਵੇਂ ਕਿ ਮੈਂ ਆਪਣੇ ਪਿਤਾ ਦੇ ਹੁਕਮਾਂਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪਿਆਰ ਵਿੱਚ ਬਣਿਆ ਰਿਹਾ ਹਾਂ।

John 15:10 (UKJV) If all of you keep my commandments, all of you shall abide in my love; even as I have kept my Father's commandments, and abide in his love.

8ਇਸ ਤੋਂ ਮੇਰੇ ਪਿਤਾ ਦੀ ਵਡਿਆਈ ਹੁੰਦੀ ਹੈ ਕਿ ਤੁਸੀਂ ਬਹੁਤਾ ਫ਼ਲ ਦੇਵੋ। ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਂਗੇ।

9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਹੈ, ਮੈਂ ਤੁਹਾਨੂੰ ਪਿਆਰ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋ।

10ਜੇ ਤੁਸੀਂ ਮੇਰੇ ਹੁਕਮਾਂਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਵੇਂ ਕਿ ਮੈਂ ਆਪਣੇ ਪਿਤਾ ਦੇ ਹੁਕਮਾਂਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪਿਆਰ ਵਿੱਚ ਬਣਿਆ ਰਿਹਾ ਹਾਂ।

11ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਰਹੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।

12ਮੇਰਾ ਆਦੇਸ਼ ਇਹ ਹੈ: ਕਿ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.