12ਮੇਰਾ ਆਦੇਸ਼ ਇਹ ਹੈ: ਕਿ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ।
13ਇਸ ਤੋਂ ਵੱਡਾ ਪਿਆਰ ਕਿਸੇ ਦਾ ਨਹੀਂ: ਕਿ ਜੇ ਕੋਈ ਆਪਣੇ ਦੋਸਤ ਲਈ ਆਪਣੀ ਜਾਨ ਦੇਵੇ।
14ਤੁਸੀਂ ਮੇਰੇ ਦੋਸਤ ਹੋ ਜੇ ਤੁਸੀਂ ਉਹ ਕਰੋ ਜੋ ਮੈਂ ਤੁਹਾਨੂੰ ਆਗਿਆ ਦਿੰਦਾ ਹਾਂ।
15ਫਿਰ ਮੈਂ ਤੁਹਾਨੂੰ ਨੌਕਰ ਨਹੀਂ ਬੁਲਾਉਂਦਾ ਕਿਉਂਕਿ ਇੱਕ ਨੌਕਰ ਆਪਣੇ ਮਾਲਕ ਦੇ ਕੰਮ ਬਾਰੇ ਨਹੀਂ ਜਾਣਦਾ। ਇਸ ਲਈ ਮੈਂ ਤੁਹਾਨੂੰ ਦੋਸਤ ਬੁਲਾਉਂਦਾ ਹਾਂ। ਜੋ ਕੁਝ ਮੈਂ ਆਪਣੇ ਪਿਤਾ ਤੋਂ ਸਿੱਖਿਆ ਹੈ ਅਤੇ ਉਹ ਸਭ ਮੈਂ ਤੁਹਾਨੂੰ ਦੱਸਦਾ ਹਾਂ।
16ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਇਸ ਲਈ ਚੁਣਿਆ ਹੈ ਤਾਂ ਜੋ ਤੁਸੀਂ ਫ਼ਲ ਦੇ ਸਕੋ ਅਤੇ ਇਹ ਫ਼ਲ ਸਦਾ ਰਹੇਗਾ। ਫਿਰ ਜੋ ਕੁਝ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਪਿਤਾ ਤੁਹਾਨੂੰ ਦੇਵੇਗਾ।