15ਫਿਰ ਮੈਂ ਤੁਹਾਨੂੰ ਨੌਕਰ ਨਹੀਂ ਬੁਲਾਉਂਦਾ ਕਿਉਂਕਿ ਇੱਕ ਨੌਕਰ ਆਪਣੇ ਮਾਲਕ ਦੇ ਕੰਮ ਬਾਰੇ ਨਹੀਂ ਜਾਣਦਾ। ਇਸ ਲਈ ਮੈਂ ਤੁਹਾਨੂੰ ਦੋਸਤ ਬੁਲਾਉਂਦਾ ਹਾਂ। ਜੋ ਕੁਝ ਮੈਂ ਆਪਣੇ ਪਿਤਾ ਤੋਂ ਸਿੱਖਿਆ ਹੈ ਅਤੇ ਉਹ ਸਭ ਮੈਂ ਤੁਹਾਨੂੰ ਦੱਸਦਾ ਹਾਂ।
16ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਇਸ ਲਈ ਚੁਣਿਆ ਹੈ ਤਾਂ ਜੋ ਤੁਸੀਂ ਫ਼ਲ ਦੇ ਸਕੋ ਅਤੇ ਇਹ ਫ਼ਲ ਸਦਾ ਰਹੇਗਾ। ਫਿਰ ਜੋ ਕੁਝ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਪਿਤਾ ਤੁਹਾਨੂੰ ਦੇਵੇਗਾ।
17ਮੇਰੀ ਇਹ ਆਗਿਆ ਹੈ: ਕਿ ਤੁਸੀਂ ਇੱਕ ਦੂਸਰੇ ਨੂੰ ਪਿਆਰ ਕਰੋ।
18“ਜੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ ਤਾਂ ਯਾਦ ਰੱਖੋ ਕਿ ਉਸ ਨੇ ਪਹਿਲਾਂ ਮੈਨੂੰ ਨਫ਼ਰਤ ਕੀਤੀ ਹੈ।
19ਜੇ ਤੁਸੀਂ ਸੰਸਾਰ ਦੇ ਹੁੰਦੇ ਤਾਂ ਸੰਸਾਰ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦਾ। ਪਰ ਤੁਸੀਂ ਇਸ ਸੰਸਾਰ ਦੇ ਨਹੀਂ ਹੋ। ਪਰ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ। ਇਸੇ ਕਰਕੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ।