ਯੋਹਨ 15

ਉਹ ਹਰ ਟਹਿਣੀ ਨੂੰ ਵੱਢ ਸੁੱਟਦਾ ਹੈ ਜਿਹੜੀ ਫ਼ਲ ਨਹੀਂ ਦਿੰਦੀ, ਅਤੇ ਜਿਹੜੀ ਟਹਿਣੀ ਫ਼ਲ ਦਿੰਦੀ ਹੈ ਉਸ ਨੂੰ ਛਾਂਗਦਾ ਹੈ ਤਾਂ ਜੋ ਉਹ ਹੋਰ ਵੀ ਫ਼ਲਦਾਰ ਬਣੇ।

John 15:2 (UKJV) Every branch in me that bears not fruit he takes away: and every branch that bears fruit, he purges it, that it may bring forth more fruit.

1ਯਿਸ਼ੂ ਨੇ ਕਿਹਾ, “ਮੈਂ ਅੰਗੂਰਾਂ ਦੀ ਸੱਚੀ ਵੇਲ ਹਾਂ, ਅਤੇ ਮੇਰਾ ਪਿਤਾ ਬਾਗ਼ ਦਾ ਮਾਲੀ ਹੈ।

2ਉਹ ਹਰ ਟਹਿਣੀ ਨੂੰ ਵੱਢ ਸੁੱਟਦਾ ਹੈ ਜਿਹੜੀ ਫ਼ਲ ਨਹੀਂ ਦਿੰਦੀ, ਅਤੇ ਜਿਹੜੀ ਟਹਿਣੀ ਫ਼ਲ ਦਿੰਦੀ ਹੈ ਉਸ ਨੂੰ ਛਾਂਗਦਾ ਹੈ ਤਾਂ ਜੋ ਉਹ ਹੋਰ ਵੀ ਫ਼ਲਦਾਰ ਬਣੇ।

3ਤੁਸੀਂ ਉਹ ਬਚਨ ਕਾਰਨ ਪਹਿਲਾਂ ਹੀ ਸਾਫ਼ ਹੋ ਜੋ ਮੈਂ ਤੁਹਾਨੂੰ ਕਹੇ ਹਨ।

4ਮੇਰੇ ਵਿੱਚ ਬਣੇ ਰਹੋ ਜਿਵੇਂ ਕਿ ਮੈਂ ਤੁਹਾਡੇ ਵਿੱਚ ਹਾਂ। ਕੋਈ ਵੀ ਟਹਿਣੀ ਆਪਣੇ ਆਪ ਫ਼ਲ ਨਹੀਂ ਦੇ ਸਕਦੀ ਜੇ ਉਹ ਵੇਲ ਵਿੱਚ ਨਾ ਬਣੀ ਰਹੇ। ਇਸ ਤਰ੍ਹਾਂ ਤੁਸੀਂ ਕਦੇ ਫ਼ਲ ਨਹੀਂ ਦੇ ਸਕਦੇ ਜਦੋਂ ਤੱਕ ਤੁਸੀਂ ਮੇਰੇ ਵਿੱਚ ਬਣੇ ਨਾ ਰਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.