ਯੋਹਨ 15

ਜੇ ਮੈਂ ਉਹਨਾਂ ਵਿੱਚਕਾਰ ਉਹ ਕੰਮ ਨਾ ਕੀਤੇ ਹੁੰਦੇ ਜੋ ਕਿਸੇ ਹੋਰ ਨੇ ਨਹੀਂ ਕੀਤੇ ਤਾਂ ਉਹ ਪਾਪ ਲਈ ਦੋਸ਼ੀ ਨਹੀਂ ਹੁੰਦੇ। ਪਰ ਉਹਨਾਂ ਨੇ ਵੇਖਿਆ ਹੈ ਅਤੇ ਫਿਰ ਵੀ ਉਹਨਾਂ ਨੇ ਮੈਨੂੰ ਅਤੇ ਮੇਰੇ ਪਿਤਾ ਨੂੰ ਨਫ਼ਰਤ ਕੀਤੀ ਹੈ।

John 15:24 (UKJV) If I had not done among them the works which no other man did, they had not had sin: but now have they both seen and hated both me and my Father.

22ਜੇ ਮੈਂ ਇਸ ਸੰਸਾਰ ਵਿੱਚ ਨਾ ਆਇਆ ਹੁੰਦਾ ਅਤੇ ਉਹਨਾਂ ਨਾਲ ਗੱਲਾਂ ਨਾ ਕੀਤੀਆਂ ਹੁੰਦੀਆਂ ਤਾਂ ਉਹ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਹਨਾਂ ਕੋਲ ਆਪਣੇ ਪਾਪਾਂ ਦਾ ਕੋਈ ਬਹਾਨਾ ਨਹੀਂ ਹੈ।

23ਜਿਹੜਾ ਮੈਨੂੰ ਨਫ਼ਰਤ ਕਰਦਾ ਹੈ ਉਹ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।

24ਜੇ ਮੈਂ ਉਹਨਾਂ ਵਿੱਚਕਾਰ ਉਹ ਕੰਮ ਨਾ ਕੀਤੇ ਹੁੰਦੇ ਜੋ ਕਿਸੇ ਹੋਰ ਨੇ ਨਹੀਂ ਕੀਤੇ ਤਾਂ ਉਹ ਪਾਪ ਲਈ ਦੋਸ਼ੀ ਨਹੀਂ ਹੁੰਦੇ। ਪਰ ਉਹਨਾਂ ਨੇ ਵੇਖਿਆ ਹੈ ਅਤੇ ਫਿਰ ਵੀ ਉਹਨਾਂ ਨੇ ਮੈਨੂੰ ਅਤੇ ਮੇਰੇ ਪਿਤਾ ਨੂੰ ਨਫ਼ਰਤ ਕੀਤੀ ਹੈ।

25ਪਰ ਜੋ ਉਹਨਾਂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਉਹ ਪੂਰਾ ਹੋਇਆ ਹੈ: ‘ਉਹਨਾਂ ਨੇ ਬਿਨਾਂ ਕਾਰਨ ਮੈਨੂੰ ਨਫ਼ਰਤ ਕੀਤੀ।’ ”

26ਯਿਸ਼ੂ ਨੇ ਕਿਹਾ, “ਜਦੋਂ ਮਦਦਗਾਰ ਆਏਗਾ ਜਿਸ ਨੂੰ ਮੈਂ ਪਿਤਾ ਦੁਆਰਾ ਤੁਹਾਡੇ ਕੋਲ ਭੇਜਾਂਗਾ। ਉਹ ਸੱਚ ਦਾ ਆਤਮਾ ਜੋ ਪਿਤਾ ਤੋਂ ਆਵੇਗਾ ਉਹ ਮੇਰੇ ਬਾਰੇ ਗਵਾਹੀ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.