4ਮੇਰੇ ਵਿੱਚ ਬਣੇ ਰਹੋ ਜਿਵੇਂ ਕਿ ਮੈਂ ਤੁਹਾਡੇ ਵਿੱਚ ਹਾਂ। ਕੋਈ ਵੀ ਟਹਿਣੀ ਆਪਣੇ ਆਪ ਫ਼ਲ ਨਹੀਂ ਦੇ ਸਕਦੀ ਜੇ ਉਹ ਵੇਲ ਵਿੱਚ ਨਾ ਬਣੀ ਰਹੇ। ਇਸ ਤਰ੍ਹਾਂ ਤੁਸੀਂ ਕਦੇ ਫ਼ਲ ਨਹੀਂ ਦੇ ਸਕਦੇ ਜਦੋਂ ਤੱਕ ਤੁਸੀਂ ਮੇਰੇ ਵਿੱਚ ਬਣੇ ਨਾ ਰਹੋ।
5“ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂ ਤਾਂ ਤੁਸੀਂ ਬਹੁਤਾ ਫ਼ਲ ਦਿਓਗੇ। ਮੇਰੇ ਤੋਂ ਇਲਾਵਾ ਤੁਸੀਂ ਕੁਝ ਨਹੀਂ ਕਰ ਸਕਦੇ।
6ਜੇ ਤੁਸੀਂ ਮੇਰੇ ਵਿੱਚ ਨਾ ਰਹੋ ਤਾਂ ਤੁਸੀਂ ਉਸ ਟਹਿਣੀ ਵਰਗੇ ਹੋ ਜਿਸ ਨੂੰ ਬਾਹਰ ਸੁੱਟਿਆ ਜਾਂਦਾ ਹੈ ਅਤੇ ਉਹ ਸੁੱਕ ਜਾਂਦੀ ਹੈ। ਅਜਿਹੀਆਂ ਟਹਿਣੀਆਂ ਚੁੱਕ ਕੇ ਅੱਗ ਵਿੱਚ ਸੁੱਟੀਆਂ ਜਾਂਦੀਆਂ ਹਨ।
7ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਤੁਸੀਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਕੀਤਾ ਜਾਵੇਗਾ।
8ਇਸ ਤੋਂ ਮੇਰੇ ਪਿਤਾ ਦੀ ਵਡਿਆਈ ਹੁੰਦੀ ਹੈ ਕਿ ਤੁਸੀਂ ਬਹੁਤਾ ਫ਼ਲ ਦੇਵੋ। ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਂਗੇ।