7ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਤੁਸੀਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਕੀਤਾ ਜਾਵੇਗਾ।
8ਇਸ ਤੋਂ ਮੇਰੇ ਪਿਤਾ ਦੀ ਵਡਿਆਈ ਹੁੰਦੀ ਹੈ ਕਿ ਤੁਸੀਂ ਬਹੁਤਾ ਫ਼ਲ ਦੇਵੋ। ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਂਗੇ।
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਹੈ, ਮੈਂ ਤੁਹਾਨੂੰ ਪਿਆਰ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋ।
10ਜੇ ਤੁਸੀਂ ਮੇਰੇ ਹੁਕਮਾਂਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਵੇਂ ਕਿ ਮੈਂ ਆਪਣੇ ਪਿਤਾ ਦੇ ਹੁਕਮਾਂਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪਿਆਰ ਵਿੱਚ ਬਣਿਆ ਰਿਹਾ ਹਾਂ।
11ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਰਹੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।