15ਜੋ ਕੁਝ ਪਿਤਾ ਦਾ ਹੈ ਉਹ ਮੇਰਾ ਹੈ। ਇਸੇ ਲਈ ਮੈਂ ਕਿਹਾ ਹੈ ਕਿ ਪਵਿੱਤਰ ਆਤਮਾ ਤੁਹਾਨੂੰ ਉਹ ਦੱਸੇਗਾ ਜੋ ਕੁਝ ਉਹ ਮੇਰੇ ਕੋਲੋਂ ਪ੍ਰਾਪਤ ਕਰੇਂਗਾ।”
16ਯਿਸ਼ੂ ਨੇ ਫਿਰ ਕਿਹਾ, “ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ, ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਵੇਖੋਂਗੇ।”
17ਇਸ ਤੇ ਕੁਝ ਚੇਲਿਆਂ ਨੇ ਇੱਕ-ਦੂਜੇ ਨੂੰ ਕਿਹਾ, “ਇਸ ਦਾ ਕੀ ਅਰਥ ਹੈ ਕਿ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਵੇਖੋਂਗੇ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’ ”
18ਉਹ ਪੁੱਛਦੇ ਰਹੇ, “ਕਿ ‘ਉਹ ਥੋੜ੍ਹੀ ਦੇਰ,’ ਤੋਂ ਕੀ ਭਾਵ ਹੈ? ਅਸੀਂ ਸਮਝ ਨਹੀਂ ਪਾਉਂਦੇ ਕਿ ਉਹ ਕੀ ਕਹਿ ਰਿਹਾ ਹੈ।”
19ਯਿਸ਼ੂ ਨੇ ਜਾਣ ਲਿਆ ਕਿ ਚੇਲੇ ਉਸ ਨੂੰ ਇਸ ਬਾਰੇ ਪੁੱਛਣਾ ਚਾਹੁੰਦੇ ਹਨ। ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਇੱਕ-ਦੂਜੇ ਨੂੰ ਪੁੱਛ ਰਹੇ ਹੋ ਮੇਰੇ ਕਹਿਣ ਦਾ ਕੀ ਮਤਲਬ ਸੀ ਜਦੋਂ ਮੈਂ ਇਹ ਕਿਹਾ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਦੇਖੋਗੇ’?