21ਜਦੋਂ ਔਰਤ ਆਪਣੇ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ ਤਾਂ ਉਸ ਦਰਦ ਨੂੰ ਸਹਿਣ ਕਰ ਰਹੀ ਹੁੰਦੀ ਹੈ ਕਿਉਂਕਿ ਉਸ ਦਾ ਸਮਾਂ ਆ ਗਿਆ ਹੁੰਦਾ ਹੈ। ਪਰ ਜਦੋਂ ਉਸ ਦਾ ਬੱਚਾ ਪੈਦਾ ਹੁੰਦਾ ਹੈ ਤਾਂ ਉਹ ਆਪਣੀ ਖੁਸ਼ੀ ਦੇ ਕਰਕੇ ਦਰਦ ਨੂੰ ਭੁੱਲ ਜਾਂਦੀ ਹੈ ਕਿਉਂਕਿ ਬੱਚਾ ਦੁਨੀਆਂ ਵਿੱਚ ਪੈਦਾ ਹੋਇਆ ਹੈ।
22ਇਸੇ ਤਰ੍ਹਾਂ ਤੁਹਾਡੇ ਨਾਲ ਹੋਵੇਗਾ: ਹੁਣ ਤੁਹਾਡਾ ਸੋਗ ਦਾ ਸਮਾਂ ਆ ਗਿਆ ਹੈ। ਪਰ ਮੈਂ ਤੁਹਾਨੂੰ ਫਿਰ ਮਿਲਾਂਗਾ ਅਤੇ ਤੁਸੀਂ ਖੁਸ਼ ਹੋਵੋਂਗੇ ਅਤੇ ਕੋਈ ਵੀ ਤੁਹਾਡੀ ਖੁਸ਼ੀ ਨੂੰ ਨਹੀਂ ਖੋਹ ਸਕਦਾ।
23ਉਸ ਦਿਨ ਤੁਸੀਂ ਮੈਨੂੰ ਕੁਝ ਨਹੀਂ ਪੁੱਛੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਮੇਰਾ ਪਿਤਾ ਤੁਹਾਨੂੰ ਉਹ ਸਭ ਦੇਵੇਗਾ ਜੋ ਤੁਸੀਂ ਮੇਰੇ ਨਾਮ ਤੇ ਮੰਗੋਂਗੇ।
24ਹੁਣ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ। ਮੰਗੋ ਅਤੇ ਤੁਹਾਨੂੰ ਮਿਲ ਜਾਵੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
25“ਭਾਵੇਂ ਕਿ ਮੈਂ ਬੁਝਾਰਤਾਂ ਵਿੱਚ ਬੋਲ ਰਿਹਾ ਹਾਂ ਪਰ ਇੱਕ ਸਮਾਂ ਆ ਰਿਹਾ ਹੈ ਜਦੋਂ ਮੈਂ ਇਸ ਤਰ੍ਹਾਂ ਦੀ ਭਾਸ਼ਾ ਨਹੀਂ ਵਰਤਾਂਗਾ। ਪਰ ਤੁਹਾਨੂੰ ਆਪਣੇ ਪਿਤਾ ਬਾਰੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।