ਯੋਹਨ 16

ਮੈਂ ਪਿਤਾ ਵੱਲੋਂ ਇਸ ਸੰਸਾਰ ਤੇ ਆਇਆ। ਹੁਣ ਮੈਂ ਇਸ ਦੁਨੀਆਂ ਨੂੰ ਛੱਡ ਰਿਹਾ ਹਾਂ ਅਤੇ ਵਾਪਸ ਪਿਤਾ ਕੋਲ ਜਾ ਰਿਹਾ ਹਾਂ।”

John 16:28 (UKJV) I came forth from the Father, and am come into the world: again, I leave the world, and go to the Father.

26ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ। ਅਤੇ ਮੈਂ ਤੁਹਾਨੂੰ ਦੱਸਦਾ ਹੈ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।

27ਪਿਤਾ ਆਪ ਤੁਹਾਨੂੰ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ ਅਤੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ਵਰ ਵੱਲੋਂ ਆਇਆ ਹਾਂ।

28ਮੈਂ ਪਿਤਾ ਵੱਲੋਂ ਇਸ ਸੰਸਾਰ ਤੇ ਆਇਆ। ਹੁਣ ਮੈਂ ਇਸ ਦੁਨੀਆਂ ਨੂੰ ਛੱਡ ਰਿਹਾ ਹਾਂ ਅਤੇ ਵਾਪਸ ਪਿਤਾ ਕੋਲ ਜਾ ਰਿਹਾ ਹਾਂ।”

29ਤਦ ਯਿਸ਼ੂ ਦੇ ਚੇਲਿਆਂ ਨੇ ਕਿਹਾ, “ਹੁਣ ਤੁਸੀਂ ਸਾਫ਼ ਬੋਲ ਰਹੇ ਹੋ ਅਤੇ ਕੋਈ ਬੁਝਾਰਤ ਵਿੱਚ ਨਹੀਂ ਬੋਲ ਰਹੇ ਹੋ।

30ਹੁਣ ਅਸੀਂ ਜਾਣਦੇ ਹਾਂ ਕਿ ਤੁਹਾਨੂੰ ਸਭ ਕੁਝ ਪਤਾ ਹੈ ਅਤੇ ਇਹ ਜ਼ਰੂਰਤ ਨਹੀਂ ਕਿ ਤੁਹਾਨੂੰ ਕੋਈ ਕੁਝ ਪੁੱਛੇ। ਇਸ ਲਈ ਸਾਨੂੰ ਵਿਸ਼ਵਾਸ ਹੈ ਕਿ ਤੁਸੀਂ ਪਰਮੇਸ਼ਵਰ ਵੱਲੋਂ ਆਏ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.