ਯੋਹਨ 16

ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਲੋਕ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।

John 16:3 (UKJV) And these things will they do unto you, because they have not known the Father, nor me.

1ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਇਹ ਸਭ ਕੁਝ ਕਿਹਾ ਹੈ ਤਾਂ ਜੋ ਤੁਸੀਂ ਠੋਕਰ ਨਾ ਖਾਓ।

2ਉਹ ਤੁਹਾਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢਣਗੇ। ਦਰਅਸਲ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਮਾਰਨਗੇ ਅਤੇ ਉਹ ਸੋਚਣਗੇ ਕਿ ਉਹ ਪਰਮੇਸ਼ਵਰ ਦੀ ਸੇਵਾ ਕਰ ਰਹੇ ਹਨ।

3ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਲੋਕ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।

4ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ, ਕਿ ਜਦੋਂ ਉਹ ਸਮਾਂ ਆਵੇਗਾ ਤਾਂ ਤੁਸੀਂ ਯਾਦ ਕਰੋਗੇ ਕਿ ਮੈਂ ਤੁਹਾਨੂੰ ਉਹਨਾਂ ਬਾਰੇ ਚੇਤਾਵਨੀ ਦਿੱਤੀ ਸੀ। ਮੈਂ ਇਹ ਤੁਹਾਨੂੰ ਸ਼ੁਰੂ ਵਿੱਚ ਨਹੀਂ ਸੀ ਦੱਸਿਆ ਕਿਉਂਕਿ ਉਸ ਸਮੇਂ ਮੈਂ ਤੁਹਾਡੇ ਨਾਲ ਸੀ।

5ਪਰ ਹੁਣ ਮੈਂ ਉਹਨਾਂ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਮੈਨੂੰ ਨਹੀਂ ਪੁੱਛਦਾ, ‘ਤੁਸੀਂ ਕਿੱਥੇ ਜਾ ਰਹੇ ਹੋ’?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.