ਯੋਹਨ 16

ਪਰ ਹੁਣ ਮੈਂ ਉਹਨਾਂ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਮੈਨੂੰ ਨਹੀਂ ਪੁੱਛਦਾ, ‘ਤੁਸੀਂ ਕਿੱਥੇ ਜਾ ਰਹੇ ਹੋ’?

John 16:5 (UKJV) But now I go my way to him that sent me; and none of you asks me, Where go you?

3ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਲੋਕ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।

4ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ, ਕਿ ਜਦੋਂ ਉਹ ਸਮਾਂ ਆਵੇਗਾ ਤਾਂ ਤੁਸੀਂ ਯਾਦ ਕਰੋਗੇ ਕਿ ਮੈਂ ਤੁਹਾਨੂੰ ਉਹਨਾਂ ਬਾਰੇ ਚੇਤਾਵਨੀ ਦਿੱਤੀ ਸੀ। ਮੈਂ ਇਹ ਤੁਹਾਨੂੰ ਸ਼ੁਰੂ ਵਿੱਚ ਨਹੀਂ ਸੀ ਦੱਸਿਆ ਕਿਉਂਕਿ ਉਸ ਸਮੇਂ ਮੈਂ ਤੁਹਾਡੇ ਨਾਲ ਸੀ।

5ਪਰ ਹੁਣ ਮੈਂ ਉਹਨਾਂ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਮੈਨੂੰ ਨਹੀਂ ਪੁੱਛਦਾ, ‘ਤੁਸੀਂ ਕਿੱਥੇ ਜਾ ਰਹੇ ਹੋ’?

6ਪਰ ਤੁਸੀਂ ਸੋਗ ਨਾਲ ਭਰ ਗਏ ਹੋ ਕਿਉਂਕਿ ਮੈਂ ਇਹ ਗੱਲਾਂ ਆਖੀਆਂ ਹਨ।

7ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਹ ਤੁਹਾਡੇ ਭਲੇ ਲਈ ਹੈ ਜੋ ਮੈਂ ਤੁਹਾਡੇ ਤੋਂ ਦੂਰ ਜਾ ਰਿਹਾ ਹਾਂ। ਜਦ ਤੱਕ ਮੈਂ ਨਹੀਂ ਜਾਂਦਾ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ। ਪਰ ਜੇ ਮੈਂ ਜਾਂਦਾ ਹਾਂ ਤਾਂ ਮੈਂ ਉਸ ਨੂੰ ਤੁਹਾਡੇ ਕੋਲ ਭੇਜਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.