ਯੋਹਨ 16

ਪਾਪ ਬਾਰੇ ਇਸ ਲਈ ਕਿਉਂਕਿ ਲੋਕ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ।

John 16:9 (UKJV) Of sin, because they believe not on me;

7ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਹ ਤੁਹਾਡੇ ਭਲੇ ਲਈ ਹੈ ਜੋ ਮੈਂ ਤੁਹਾਡੇ ਤੋਂ ਦੂਰ ਜਾ ਰਿਹਾ ਹਾਂ। ਜਦ ਤੱਕ ਮੈਂ ਨਹੀਂ ਜਾਂਦਾ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ। ਪਰ ਜੇ ਮੈਂ ਜਾਂਦਾ ਹਾਂ ਤਾਂ ਮੈਂ ਉਸ ਨੂੰ ਤੁਹਾਡੇ ਕੋਲ ਭੇਜਾਂਗਾ।

8ਜਦੋਂ ਉਹ ਆਵੇਗਾ ਉਹ ਸੰਸਾਰ ਨੂੰ ਪਾਪ ਦੇ ਬਾਰੇ, ਧਾਰਮਿਕਤਾ ਦੇ ਬਾਰੇ, ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਂਗਾ।

9ਪਾਪ ਬਾਰੇ ਇਸ ਲਈ ਕਿਉਂਕਿ ਲੋਕ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ।

10ਧਾਰਮਿਕਤਾ ਬਾਰੇ ਇਸ ਲਈ ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ, ਜਿੱਥੇ ਤੁਸੀਂ ਮੈਨੂੰ ਨਹੀਂ ਵੇਖ ਸਕੋਂਗੇ।

11ਅਤੇ ਨਿਆਂ ਬਾਰੇ ਇਸ ਲਈ ਕਿਉਂਕਿ ਇਸ ਸੰਸਾਰ ਦਾ ਰਾਜਕੁਮਾਰ ਹੁਣ ਦੋਸ਼ੀ ਠਹਿਰਾਇਆ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.