20“ਮੇਰੀ ਪ੍ਰਾਰਥਨਾ ਇਕੱਲੇ ਉਹਨਾਂ ਦੇ ਲਈ ਨਹੀਂ ਹੈ। ਮੈਂ ਉਹਨਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜਿਹੜੇ ਉਹਨਾਂ ਦੇ ਸੰਦੇਸ਼ ਦੁਆਰਾ ਮੇਰੇ ਉੱਤੇ ਵਿਸ਼ਵਾਸ ਕਰਨਗੇ,
21ਹੇ ਪਿਤਾ, ਉਹ ਸਾਰੇ ਇੱਕ ਹੋ ਜਾਣ, ਜਿਵੇਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ। ਉਹ ਵੀ ਸਾਡੇ ਵਿੱਚ ਰਹਿਣ ਤਾਂ ਜੋ ਦੁਨੀਆਂ ਵਿਸ਼ਵਾਸ ਕਰੇ ਕਿ ਤੁਸੀਂ ਮੈਨੂੰ ਭੇਜਿਆ ਹੈ।
22ਮੈਂ ਉਹਨਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੁਸੀਂ ਮੈਨੂੰ ਦਿੱਤੀ ਹੈ, ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ।
23ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਤਾਂ ਜੋ ਉਹਨਾਂ ਨੂੰ ਪੂਰੀ ਏਕਤਾ ਵਿੱਚ ਲਿਆਇਆ ਜਾ ਸਕੇ। ਤਦ ਸੰਸਾਰ ਜਾਣ ਜਾਵੇਗਾ ਕਿ ਤੁਸੀਂ ਮੈਨੂੰ ਭੇਜਿਆ ਹੈ ਅਤੇ ਉਹਨਾਂ ਨੂੰ ਉਵੇਂ ਪਿਆਰ ਕੀਤਾ ਹੈ ਜਿਵੇਂ ਤੁਸੀਂ ਮੈਨੂੰ ਪਿਆਰ ਕੀਤਾ ਹੈ।
24“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੁਸੀਂ ਮੈਨੂੰ ਦਿੱਤੇ ਹਨ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਣ ਅਤੇ ਓਹ ਮੇਰੀ ਮਹਿਮਾ ਜੋ ਤੁਸੀਂ ਮੈਨੂੰ ਦਿੱਤੀ ਹੈ ਵੇਖਣ, ਕਿਉਂਕਿ ਤੁਸੀਂ ਜਗਤ ਦੇ ਬਣਾਉਣ ਤੋਂ ਪਹਿਲਾਂ ਮੈਨੂੰ ਪਿਆਰ ਕਰਦੇ ਸੀ।