22ਮੈਂ ਉਹਨਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੁਸੀਂ ਮੈਨੂੰ ਦਿੱਤੀ ਹੈ, ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ।
23ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਤਾਂ ਜੋ ਉਹਨਾਂ ਨੂੰ ਪੂਰੀ ਏਕਤਾ ਵਿੱਚ ਲਿਆਇਆ ਜਾ ਸਕੇ। ਤਦ ਸੰਸਾਰ ਜਾਣ ਜਾਵੇਗਾ ਕਿ ਤੁਸੀਂ ਮੈਨੂੰ ਭੇਜਿਆ ਹੈ ਅਤੇ ਉਹਨਾਂ ਨੂੰ ਉਵੇਂ ਪਿਆਰ ਕੀਤਾ ਹੈ ਜਿਵੇਂ ਤੁਸੀਂ ਮੈਨੂੰ ਪਿਆਰ ਕੀਤਾ ਹੈ।
24“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੁਸੀਂ ਮੈਨੂੰ ਦਿੱਤੇ ਹਨ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਣ ਅਤੇ ਓਹ ਮੇਰੀ ਮਹਿਮਾ ਜੋ ਤੁਸੀਂ ਮੈਨੂੰ ਦਿੱਤੀ ਹੈ ਵੇਖਣ, ਕਿਉਂਕਿ ਤੁਸੀਂ ਜਗਤ ਦੇ ਬਣਾਉਣ ਤੋਂ ਪਹਿਲਾਂ ਮੈਨੂੰ ਪਿਆਰ ਕਰਦੇ ਸੀ।
25“ਹੇ ਧਰਮੀ ਪਿਤਾ, ਹਾਲਾਂਕਿ ਜਗਤ ਤੁਹਾਨੂੰ ਨਹੀਂ ਜਾਣਦਾ, ਮੈਂ ਤੁਹਾਨੂੰ ਜਾਣਦਾ ਹਾਂ, ਅਤੇ ਇਹ ਚੇਲੇ ਜਾਣਦੇ ਹਨ ਕਿ ਤੁਸੀਂ ਮੈਨੂੰ ਭੇਜਿਆ ਹੈ।
26ਮੈਂ ਤੁਹਾਨੂੰ ਉਹਨਾਂ ਉੱਤੇ ਜਾਹਿਰ ਕੀਤਾ ਹੈ, ਅਤੇ ਕਰਾਂਗਾ ਤਾਂ ਜੋ ਜਿਸ ਪ੍ਰੇਮ ਨਾਲ ਤੁਸੀਂ ਮੈਨੂੰ ਪਿਆਰ ਕੀਤਾ ਹੈ ਓਹੀ ਉਹਨਾਂ ਵਿੱਚ ਹੋਵੇ ਅਤੇ ਮੈਂ ਉਹਨਾਂ ਵਿੱਚ ਹੋਵਾਂਗਾ।”