ਯੋਹਨ 17

ਮੈਂ ਉਹਨਾਂ ਨੂੰ ਉਹ ਬਚਨ ਦਿੱਤੇ ਜੋ ਤੁਸੀਂ ਮੈਨੂੰ ਦਿੱਤੇ ਸਨ ਅਤੇ ਉਹਨਾਂ ਨੇ ਉਹਨਾਂ ਨੂੰ ਸਵੀਕਾਰ ਕੀਤਾ। ਉਹ ਸੱਚ-ਮੁੱਚ ਜਾਣਦੇ ਸਨ ਕਿ ਮੈਂ ਤੁਹਾਡੇ ਤੋਂ ਆਇਆ ਹਾਂ, ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਤੁਸੀਂ ਮੈਨੂੰ ਭੇਜਿਆ ਹੈ।

John 17:8 (UKJV) For I have given unto them the words which you gave me; and they have received them, and have known surely that I came out from you, and they have believed that you did send me.

6“ਮੈਂ ਤੁਹਾਨੂੰ ਉਹਨਾਂ ਲੋਕਾਂ ਉੱਤੇ ਪ੍ਰਗਟ ਕੀਤਾ ਜੋ ਤੁਸੀਂ ਮੈਨੂੰ ਜਗਤ ਵਿੱਚੋਂ ਅਲੱਗ ਕਰਕੇ ਦਿੱਤੇ ਸੀ। ਉਹ ਤੁਹਾਡੇ ਸਨ; ਤੁਸੀਂ ਉਹਨਾਂ ਨੂੰ ਮੈਨੂੰ ਦਿੱਤਾ ਅਤੇ ਉਹਨਾਂ ਨੇ ਤੁਹਾਡੇ ਬਚਨ ਦੀ ਪਾਲਣਾ ਕੀਤੀ।

7ਹੁਣ ਉਹ ਜਾਣਦੇ ਹਨ ਕਿ ਜੋ ਕੁਝ ਤੁਸੀਂ ਮੈਨੂੰ ਦਿੱਤਾ ਹੈ ਉਹ ਤੁਹਾਡੇ ਵੱਲੋਂ ਆਇਆ ਹੈ।

8ਮੈਂ ਉਹਨਾਂ ਨੂੰ ਉਹ ਬਚਨ ਦਿੱਤੇ ਜੋ ਤੁਸੀਂ ਮੈਨੂੰ ਦਿੱਤੇ ਸਨ ਅਤੇ ਉਹਨਾਂ ਨੇ ਉਹਨਾਂ ਨੂੰ ਸਵੀਕਾਰ ਕੀਤਾ। ਉਹ ਸੱਚ-ਮੁੱਚ ਜਾਣਦੇ ਸਨ ਕਿ ਮੈਂ ਤੁਹਾਡੇ ਤੋਂ ਆਇਆ ਹਾਂ, ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਤੁਸੀਂ ਮੈਨੂੰ ਭੇਜਿਆ ਹੈ।

9ਮੈਂ ਉਹਨਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਲਈ ਪ੍ਰਾਰਥਨਾ ਨਹੀਂ ਕਰ ਰਿਹਾ, ਪਰ ਮੈਂ ਉਹਨਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੁਸੀਂ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੁਹਾਡੇ ਹੀ ਹਨ।

10ਉਹ ਜੋ ਸਭ ਮੇਰਾ ਹੈ ਉਹ ਤੁਹਾਡਾ ਹੈ, ਅਤੇ ਜੋ ਤੁਹਾਡਾ ਹੈ ਉਹ ਸਭ ਮੇਰਾ ਹੈ ਅਤੇ ਉਹਨਾਂ ਦੇ ਰਾਹੀਂ ਮੈਨੂੰ ਮਹਿਮਾ ਮਿਲੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.