19ਇਸੇ ਦੌਰਾਨ, ਮਹਾਂ ਜਾਜਕ ਨੇ ਯਿਸ਼ੂ ਨੂੰ ਉਸ ਦੇ ਚੇਲਿਆਂ ਅਤੇ ਉਸ ਦੀ ਸਿੱਖਿਆ ਬਾਰੇ ਪੁੱਛ-ਗਿੱਛ ਕੀਤੀ।
20ਯਿਸ਼ੂ ਨੇ ਜਵਾਬ ਦਿੱਤਾ, “ਮੈਂ ਦੁਨੀਆਂ ਨਾਲ ਖੁੱਲ੍ਹ ਕੇ ਬੋਲਿਆ, ਮੈਂ ਹਮੇਸ਼ਾ ਪ੍ਰਾਰਥਨਾ ਸਥਾਨਾਂ ਜਾਂ ਹੈਕਲ ਵਿੱਚ ਉਪਦੇਸ਼ ਦਿੱਤਾ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਗੁਪਤ ਰੂਪ ਵਿੱਚ ਕੁਝ ਨਹੀਂ ਕਿਹਾ।
21ਮੇਰੇ ਤੋਂ ਪ੍ਰਸ਼ਨ ਕਿਉਂ? ਉਹਨਾਂ ਨੂੰ ਪੁੱਛੋ ਜਿਨ੍ਹਾਂ ਨੇ ਮੈਨੂੰ ਸੁਣਿਆ ਹੈ। ਯਕੀਨਣ ਉਹ ਜਾਣਦੇ ਹਨ ਕਿ ਮੈਂ ਕੀ ਕਿਹਾ ਹੈ।”
22ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਨੇੜੇ ਖੜ੍ਹੇ ਇੱਕ ਅਧਿਕਾਰੀ ਨੇ ਉਹਨਾਂ ਦੇ ਮੂੰਹ ਤੇ ਥੱਪੜ ਮਾਰ ਦਿੱਤਾ ਅਤੇ ਪੁੱਛਿਆ, “ਕੀ ਮਹਾਂ ਜਾਜਕ ਨੂੰ ਜਵਾਬ ਦੇਣ ਦਾ ਇਹ ਸਹੀ ਤਰੀਕਾ ਹੈ?”
23ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਕੁਝ ਗਲਤ ਕਿਹਾ ਤਾਂ ਗਵਾਹੀ ਦੇਵੋ ਕਿ ਕੀ ਗਲਤ ਹੈ। ਪਰ ਜੇ ਮੈਂ ਸੱਚ ਬੋਲਦਾ ਹਾਂ, ਤਾਂ ਤੁਸੀਂ ਮੈਨੂੰ ਕਿਉਂ ਕੁੱਟਿਆ?”