ਯੋਹਨ 18

ਤਦ ਹੰਨਾ ਨੇ ਯਿਸ਼ੂ ਨੂੰ ਬੰਨ ਕੇ ਕਯਾਫ਼ਾਸ ਮਹਾਂ ਜਾਜਕ ਕੋਲ ਭੇਜ ਦਿੱਤਾ।

John 18:24 (UKJV) Now Annas had sent him bound unto Caiaphas the high priest.

22ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਨੇੜੇ ਖੜ੍ਹੇ ਇੱਕ ਅਧਿਕਾਰੀ ਨੇ ਉਹਨਾਂ ਦੇ ਮੂੰਹ ਤੇ ਥੱਪੜ ਮਾਰ ਦਿੱਤਾ ਅਤੇ ਪੁੱਛਿਆ, “ਕੀ ਮਹਾਂ ਜਾਜਕ ਨੂੰ ਜਵਾਬ ਦੇਣ ਦਾ ਇਹ ਸਹੀ ਤਰੀਕਾ ਹੈ?”

23ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਕੁਝ ਗਲਤ ਕਿਹਾ ਤਾਂ ਗਵਾਹੀ ਦੇਵੋ ਕਿ ਕੀ ਗਲਤ ਹੈ। ਪਰ ਜੇ ਮੈਂ ਸੱਚ ਬੋਲਦਾ ਹਾਂ, ਤਾਂ ਤੁਸੀਂ ਮੈਨੂੰ ਕਿਉਂ ਕੁੱਟਿਆ?”

24ਤਦ ਹੰਨਾ ਨੇ ਯਿਸ਼ੂ ਨੂੰ ਬੰਨ ਕੇ ਕਯਾਫ਼ਾਸ ਮਹਾਂ ਜਾਜਕ ਕੋਲ ਭੇਜ ਦਿੱਤਾ।

25ਇਸ ਦੌਰਾਨ, ਸ਼ਿਮਓਨ ਪਤਰਸ ਅਜੇ ਵੀ ਉੱਥੇ ਅੱਗ ਸੇਕ ਰਿਹਾ ਸੀ ਤਾਂ ਹੋਰਾਂ ਨੇ ਜੋ ਉੱਥੇ ਖੜ੍ਹੇ ਸਨ ਉਸ ਨੂੰ ਪੁੱਛਿਆ, “ਕੀ ਤੂੰ ਵੀ ਕਿਤੇ ਉਸ ਦਾ ਚੇਲਾ ਤਾਂ ਨਹੀਂ?” ਉਸ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ, “ਮੈਂ ਨਹੀਂ ਹਾਂ।”

26ਮਹਾਂ ਜਾਜਕ ਦੇ ਇੱਕ ਸੇਵਕ ਨੇ ਜੋ ਉਸ ਆਦਮੀ ਦਾ ਰਿਸ਼ਤੇਦਾਰ ਸੀ, ਜਿਸ ਦਾ ਕੰਨ ਪਤਰਸ ਨੇ ਵੱਢਿਆ ਸੀ, ਉਸ ਨੂੰ ਲਲਕਾਰਿਆ, “ਕੀ ਤੂੰ ਉਹ ਨਹੀਂ ਜਿਸ ਨੂੰ ਮੈਂ ਬਗੀਚੇ ਵਿੱਚ ਉਸ ਨਾਲ ਵੇਖਿਆ ਸੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.