ਯੋਹਨ 18

ਮਹਾਂ ਜਾਜਕ ਦੇ ਇੱਕ ਸੇਵਕ ਨੇ ਜੋ ਉਸ ਆਦਮੀ ਦਾ ਰਿਸ਼ਤੇਦਾਰ ਸੀ, ਜਿਸ ਦਾ ਕੰਨ ਪਤਰਸ ਨੇ ਵੱਢਿਆ ਸੀ, ਉਸ ਨੂੰ ਲਲਕਾਰਿਆ, “ਕੀ ਤੂੰ ਉਹ ਨਹੀਂ ਜਿਸ ਨੂੰ ਮੈਂ ਬਗੀਚੇ ਵਿੱਚ ਉਸ ਨਾਲ ਵੇਖਿਆ ਸੀ?”

John 18:26 (UKJV) One of the servants of the high priest, being his kinsman whose ear Peter cut off, says, Did not I see you in the garden with him?

24ਤਦ ਹੰਨਾ ਨੇ ਯਿਸ਼ੂ ਨੂੰ ਬੰਨ ਕੇ ਕਯਾਫ਼ਾਸ ਮਹਾਂ ਜਾਜਕ ਕੋਲ ਭੇਜ ਦਿੱਤਾ।

25ਇਸ ਦੌਰਾਨ, ਸ਼ਿਮਓਨ ਪਤਰਸ ਅਜੇ ਵੀ ਉੱਥੇ ਅੱਗ ਸੇਕ ਰਿਹਾ ਸੀ ਤਾਂ ਹੋਰਾਂ ਨੇ ਜੋ ਉੱਥੇ ਖੜ੍ਹੇ ਸਨ ਉਸ ਨੂੰ ਪੁੱਛਿਆ, “ਕੀ ਤੂੰ ਵੀ ਕਿਤੇ ਉਸ ਦਾ ਚੇਲਾ ਤਾਂ ਨਹੀਂ?” ਉਸ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ, “ਮੈਂ ਨਹੀਂ ਹਾਂ।”

26ਮਹਾਂ ਜਾਜਕ ਦੇ ਇੱਕ ਸੇਵਕ ਨੇ ਜੋ ਉਸ ਆਦਮੀ ਦਾ ਰਿਸ਼ਤੇਦਾਰ ਸੀ, ਜਿਸ ਦਾ ਕੰਨ ਪਤਰਸ ਨੇ ਵੱਢਿਆ ਸੀ, ਉਸ ਨੂੰ ਲਲਕਾਰਿਆ, “ਕੀ ਤੂੰ ਉਹ ਨਹੀਂ ਜਿਸ ਨੂੰ ਮੈਂ ਬਗੀਚੇ ਵਿੱਚ ਉਸ ਨਾਲ ਵੇਖਿਆ ਸੀ?”

27ਫਿਰ ਪਤਰਸ ਨੇ ਇਸ ਤੋਂ ਇਨਕਾਰ ਕਰ ਦਿੱਤਾ, ਅਤੇ ਉਸੇ ਵੇਲੇ ਕੁੱਕੜ ਨੇ ਬਾਂਗ ਦੇ ਦਿੱਤੀ।

28ਤਦ ਯਹੂਦੀ ਆਗੂਵੇ ਯਿਸ਼ੂ ਨੂੰ ਕਯਾਫ਼ਾਸ ਤੋਂ ਰੋਮੀ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਇਹ ਤੜਕੇ ਸਵੇਰ ਦਾ ਵੇਲਾ ਸੀ, ਅਤੇ ਰਸਮੀ ਅਸ਼ੁੱਧਤਾ ਤੋਂ ਬਚਣ ਲਈ ਉਹ ਮਹਿਲ ਵਿੱਚ ਦਾਖਲ ਨਹੀਂ ਹੋਏ, ਕਿਉਂਕਿ ਉਹ ਪਸਾਹ ਦਾ ਭੋਜਨ ਖਾਣ ਦੇ ਯੋਗ ਹੋਣਾ ਚਾਹੁੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.