ਯੋਹਨ 18

ਪਿਲਾਤੁਸ ਨੇ ਕਿਹਾ, “ਤਾਂ ਤੂੰ ਇੱਕ ਰਾਜਾ ਹੈ!” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਕਹਿੰਦੇ ਹੋ ਕਿ ਮੈਂ ਰਾਜਾ ਹਾਂ। ਅਸਲ ਵਿੱਚ, ਮੇਰਾ ਜਨਮ ਅਤੇ ਸੰਸਾਰ ਵਿੱਚ ਆਉਣ ਦਾ ਕਾਰਨ ਸੱਚ ਦੀ ਗਵਾਹੀ ਦੇਣਾ ਹੈ। ਹਰ ਕੋਈ ਜੋ ਸੱਚਾਈ ਦੇ ਪੱਖ ਵਿੱਚ ਹੈ ਉਹ ਮੇਰੀ ਸੁਣਦਾ ਹੈ।”

John 18:37 (UKJV) Pilate therefore said unto him, Are you a king then? Jesus answered, You says that I am a king. To this end was I born, and for this cause came I into the world, that I should bear witness unto the truth. Every one that is of the truth hears my voice.

35ਪਿਲਾਤੁਸ ਨੇ ਜਵਾਬ ਦਿੱਤਾ, “ਕੀ ਮੈਂ ਇੱਕ ਯਹੂਦੀ ਹਾਂ? ਤੁਹਾਡੇ ਆਪਣੇ ਲੋਕਾਂ ਅਤੇ ਮੁੱਖ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੂੰ ਅਜਿਹਾ ਕੀ ਕੀਤਾ ਹੈ?”

36ਯਿਸ਼ੂ ਨੇ ਕਿਹਾ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇ ਅਜਿਹਾ ਹੁੰਦਾ ਤਾਂ ਮੇਰੇ ਸੇਵਕ ਯਹੂਦੀ ਅਧਿਕਾਰੀਆਂ ਦੁਆਰਾ ਮੇਰੀ ਗ੍ਰਿਫ਼ਤਾਰੀ ਨੂੰ ਰੋਕਣ ਲਈ ਲੜਦੇ। ਪਰ ਹੁਣ ਮੇਰਾ ਰਾਜ ਇੱਕ ਹੋਰ ਜਗ੍ਹਾ ਤੋਂ ਹੈ।”

37ਪਿਲਾਤੁਸ ਨੇ ਕਿਹਾ, “ਤਾਂ ਤੂੰ ਇੱਕ ਰਾਜਾ ਹੈ!” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਕਹਿੰਦੇ ਹੋ ਕਿ ਮੈਂ ਰਾਜਾ ਹਾਂ। ਅਸਲ ਵਿੱਚ, ਮੇਰਾ ਜਨਮ ਅਤੇ ਸੰਸਾਰ ਵਿੱਚ ਆਉਣ ਦਾ ਕਾਰਨ ਸੱਚ ਦੀ ਗਵਾਹੀ ਦੇਣਾ ਹੈ। ਹਰ ਕੋਈ ਜੋ ਸੱਚਾਈ ਦੇ ਪੱਖ ਵਿੱਚ ਹੈ ਉਹ ਮੇਰੀ ਸੁਣਦਾ ਹੈ।”

38ਪਿਲਾਤੁਸ ਨੇ ਪੁੱਛਿਆ, “ਸੱਚ ਕੀ ਹੈ?” ਫਿਰ ਉਹ ਉੱਥੇ ਇਕੱਠੇ ਹੋਏ ਯਹੂਦੀਆਂ ਕੋਲ ਗਿਆ ਅਤੇ ਕਿਹਾ, “ਮੈਨੂੰ ਉਸ ਦੇ ਵਿਰੁੱਧ ਦੋਸ਼ ਦਾ ਕੋਈ ਅਧਾਰ ਨਹੀਂ ਮਿਲਿਆ।

39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਪਸਾਹ ਦੇ ਤਿਉਹਾਰ ਵੇਲੇ ਤੁਹਾਡੇ ਲਈ ਇੱਕ ਕੈਦੀ ਨੂੰ ਰਿਹਾ ਕੀਤਾ ਜਾਵੇ। ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ‘ਯਹੂਦੀਆਂ ਦੇ ਰਾਜੇ,’ ਨੂੰ ਛੱਡ ਦੇਵਾਂ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.