ਯੋਹਨ 18

ਯਿਸ਼ੂ ਜਾਣਦਾ ਸੀ ਕਿ ਉਸ ਨਾਲ ਕੀ ਵਾਪਰਨ ਵਾਲਾ ਹੈ, ਉਹ ਬਾਹਰ ਆਏ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?”

John 18:4 (UKJV) Jesus therefore, knowing all things that should come upon him, went forth, and said unto them, Whom seek all of you?

2ਹੁਣ ਯਹੂਦਾਹ, ਜਿਸ ਨੇ ਉਸ ਨੂੰ ਧੋਖਾ ਦਿੱਤਾ ਸੀ, ਉਸ ਜਗ੍ਹਾ ਬਾਰੇ ਜਾਣਦਾ ਸੀ, ਕਿਉਂਕਿ ਯਿਸ਼ੂ ਅਕਸਰ ਆਪਣੇ ਚੇਲਿਆਂ ਨਾਲ ਉੱਥੇ ਮਿਲਦੇ ਸਨ।

3ਇਸ ਲਈ ਯਹੂਦਾਹ ਬਾਗ਼ ਵਿੱਚ ਆਇਆ ਅਤੇ ਉਸ ਨਾਲ ਸਿਪਾਹੀਆਂ ਦਾ ਇੱਕ ਕਾਫ਼ਲਾ ਅਤੇ ਕੁਝ ਅਧਿਕਾਰੀ ਮੁੱਖ ਜਾਜਕਾਂ ਵੱਲੋਂ ਅਤੇ ਕੁਝ ਫ਼ਰੀਸੀ ਸਨ। ਉਹ ਦੀਵਿਆਂ, ਮਸ਼ਾਲਾਂ ਅਤੇ ਹਥਿਆਰਾਂ ਨੂੰ ਲੈ ਕੇ ਆਏ ਸਨ।

4ਯਿਸ਼ੂ ਜਾਣਦਾ ਸੀ ਕਿ ਉਸ ਨਾਲ ਕੀ ਵਾਪਰਨ ਵਾਲਾ ਹੈ, ਉਹ ਬਾਹਰ ਆਏ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?”

5ਉਹਨਾਂ ਨੇ ਜਵਾਬ ਦਿੱਤਾ, “ਯਿਸ਼ੂ ਨਾਸਰੀ ਨੂੰ।” ਯਿਸ਼ੂ ਨੇ ਕਿਹਾ, “ਉਹ ਮੈਂ ਹਾਂ।” (ਅਤੇ ਗੱਦਾਰ ਯਹੂਦਾਹ ਉੱਥੇ ਉਹਨਾਂ ਦੇ ਨਾਲ ਖੜ੍ਹਾ ਸੀ)।

6ਜਦੋਂ ਯਿਸ਼ੂ ਨੇ ਕਿਹਾ, “ਮੈਂ ਉਹ ਹਾਂ,” ਤਾਂ ਉਹ ਪਿੱਛੇ ਹਟ ਗਏ ਅਤੇ ਧਰਤੀ ਤੇ ਡਿੱਗ ਪਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.