38ਪਿਲਾਤੁਸ ਨੇ ਪੁੱਛਿਆ, “ਸੱਚ ਕੀ ਹੈ?” ਫਿਰ ਉਹ ਉੱਥੇ ਇਕੱਠੇ ਹੋਏ ਯਹੂਦੀਆਂ ਕੋਲ ਗਿਆ ਅਤੇ ਕਿਹਾ, “ਮੈਨੂੰ ਉਸ ਦੇ ਵਿਰੁੱਧ ਦੋਸ਼ ਦਾ ਕੋਈ ਅਧਾਰ ਨਹੀਂ ਮਿਲਿਆ।
39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਪਸਾਹ ਦੇ ਤਿਉਹਾਰ ਵੇਲੇ ਤੁਹਾਡੇ ਲਈ ਇੱਕ ਕੈਦੀ ਨੂੰ ਰਿਹਾ ਕੀਤਾ ਜਾਵੇ। ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ‘ਯਹੂਦੀਆਂ ਦੇ ਰਾਜੇ,’ ਨੂੰ ਛੱਡ ਦੇਵਾਂ?”
40ਉਹ ਫਿਰ ਚੀਕਣ ਲੱਗੇ, “ਨਹੀਂ, ਉਸ ਨੂੰ ਨਹੀਂ! ਸਾਨੂੰ ਬਾਰ-ਅੱਬਾਸ ਦੇ ਦਿਓ!” ਅਤੇ ਬਾਰ-ਅੱਬਾਸ ਇੱਕ ਵਿਦਰੋਹੀ ਸੀ।