ਯੋਹਨ 18

ਉਹਨਾਂ ਨੇ ਜਵਾਬ ਦਿੱਤਾ, “ਯਿਸ਼ੂ ਨਾਸਰੀ ਨੂੰ।” ਯਿਸ਼ੂ ਨੇ ਕਿਹਾ, “ਉਹ ਮੈਂ ਹਾਂ।” (ਅਤੇ ਗੱਦਾਰ ਯਹੂਦਾਹ ਉੱਥੇ ਉਹਨਾਂ ਦੇ ਨਾਲ ਖੜ੍ਹਾ ਸੀ)।

John 18:5 (UKJV) They answered him, Jesus of Nazareth. Jesus says unto them, I am he. And Judas also, which betrayed him, stood with them.

3ਇਸ ਲਈ ਯਹੂਦਾਹ ਬਾਗ਼ ਵਿੱਚ ਆਇਆ ਅਤੇ ਉਸ ਨਾਲ ਸਿਪਾਹੀਆਂ ਦਾ ਇੱਕ ਕਾਫ਼ਲਾ ਅਤੇ ਕੁਝ ਅਧਿਕਾਰੀ ਮੁੱਖ ਜਾਜਕਾਂ ਵੱਲੋਂ ਅਤੇ ਕੁਝ ਫ਼ਰੀਸੀ ਸਨ। ਉਹ ਦੀਵਿਆਂ, ਮਸ਼ਾਲਾਂ ਅਤੇ ਹਥਿਆਰਾਂ ਨੂੰ ਲੈ ਕੇ ਆਏ ਸਨ।

4ਯਿਸ਼ੂ ਜਾਣਦਾ ਸੀ ਕਿ ਉਸ ਨਾਲ ਕੀ ਵਾਪਰਨ ਵਾਲਾ ਹੈ, ਉਹ ਬਾਹਰ ਆਏ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?”

5ਉਹਨਾਂ ਨੇ ਜਵਾਬ ਦਿੱਤਾ, “ਯਿਸ਼ੂ ਨਾਸਰੀ ਨੂੰ।” ਯਿਸ਼ੂ ਨੇ ਕਿਹਾ, “ਉਹ ਮੈਂ ਹਾਂ।” (ਅਤੇ ਗੱਦਾਰ ਯਹੂਦਾਹ ਉੱਥੇ ਉਹਨਾਂ ਦੇ ਨਾਲ ਖੜ੍ਹਾ ਸੀ)।

6ਜਦੋਂ ਯਿਸ਼ੂ ਨੇ ਕਿਹਾ, “ਮੈਂ ਉਹ ਹਾਂ,” ਤਾਂ ਉਹ ਪਿੱਛੇ ਹਟ ਗਏ ਅਤੇ ਧਰਤੀ ਤੇ ਡਿੱਗ ਪਏ।

7ਯਿਸ਼ੂ ਨੇ ਉਹਨਾਂ ਨੂੰ ਦੁਬਾਰਾ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?” ਉਹਨਾਂ ਨੇ ਕਿਹਾ, “ਯਿਸ਼ੂ ਨਾਸਰੀ ਨੂੰ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.