ਯੋਹਨ 19

ਪਿਲਾਤੁਸ ਨੇ ਉਸ ਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਅਤੇ ਸਲੀਬ ਦੇਣ ਦਾ?”

John 19:10 (UKJV) Then says Pilate unto him, Speak you not unto me? know you not that I have power to crucify you, and have power to release you?

8ਜਦੋਂ ਪਿਲਾਤੁਸ ਨੇ ਇਹ ਸੁਣਿਆ ਤਾਂ ਉਹ ਹੋਰ ਵੀ ਡਰ ਗਿਆ।

9ਉਹ ਵਾਪਸ ਫਿਰ ਮਹਿਲ ਦੇ ਅੰਦਰ ਚਲਾ ਗਿਆ, ਅਤੇ ਉਸ ਨੇ ਯਿਸ਼ੂ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।

10ਪਿਲਾਤੁਸ ਨੇ ਉਸ ਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਅਤੇ ਸਲੀਬ ਦੇਣ ਦਾ?”

11ਯਿਸ਼ੂ ਨੇ ਉੱਤਰ ਦਿੱਤਾ, “ਤੇਰਾ ਮੇਰੇ ਉੱਤੇ ਕੋਈ ਅਧਿਕਾਰ ਨਾ ਹੁੰਦਾ ਜੇ ਇਹ ਤੈਨੂੰ ਉੱਪਰੋ ਨਾ ਮਿਲਦਾ, ਇਸ ਲਈ ਜਿਸ ਨੇ ਮੈਨੂੰ ਤੇਰੇ ਹਵਾਲੇ ਕਰ ਦਿੱਤਾ ਹੈ, ਉਹ ਇੱਕ ਵੱਡੇ ਪਾਪ ਦਾ ਦੋਸ਼ੀ ਹੈ।”

12ਇਸ ਤੋਂ ਬਾਅਦ ਪਿਲਾਤੁਸ ਨੇ ਯਿਸ਼ੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਯਹੂਦੀ ਆਗੂ ਰੌਲਾ ਪਾ ਰਹੇ ਸਨ, “ਜੇ ਤੁਸੀਂ ਇਸ ਆਦਮੀ ਨੂੰ ਛੱਡੋਗੇ ਤਾਂ ਇਸ ਦਾ ਮਤਲਬ ਤੁਸੀਂ ਕੈਸਰ ਦੇ ਮਿੱਤਰ ਨਹੀਂ ਹੋ, ਜਿਹੜਾ ਵੀ ਵਿਅਕਤੀ ਰਾਜਾ ਹੋਣ ਦਾ ਦਾਅਵਾ ਕਰਦਾ ਹੈ ਉਹ ਕੈਸਰ ਦਾ ਵਿਰੋਧ ਕਰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.