9ਉਹ ਵਾਪਸ ਫਿਰ ਮਹਿਲ ਦੇ ਅੰਦਰ ਚਲਾ ਗਿਆ, ਅਤੇ ਉਸ ਨੇ ਯਿਸ਼ੂ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।
10ਪਿਲਾਤੁਸ ਨੇ ਉਸ ਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਅਤੇ ਸਲੀਬ ਦੇਣ ਦਾ?”
11ਯਿਸ਼ੂ ਨੇ ਉੱਤਰ ਦਿੱਤਾ, “ਤੇਰਾ ਮੇਰੇ ਉੱਤੇ ਕੋਈ ਅਧਿਕਾਰ ਨਾ ਹੁੰਦਾ ਜੇ ਇਹ ਤੈਨੂੰ ਉੱਪਰੋ ਨਾ ਮਿਲਦਾ, ਇਸ ਲਈ ਜਿਸ ਨੇ ਮੈਨੂੰ ਤੇਰੇ ਹਵਾਲੇ ਕਰ ਦਿੱਤਾ ਹੈ, ਉਹ ਇੱਕ ਵੱਡੇ ਪਾਪ ਦਾ ਦੋਸ਼ੀ ਹੈ।”
12ਇਸ ਤੋਂ ਬਾਅਦ ਪਿਲਾਤੁਸ ਨੇ ਯਿਸ਼ੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਯਹੂਦੀ ਆਗੂ ਰੌਲਾ ਪਾ ਰਹੇ ਸਨ, “ਜੇ ਤੁਸੀਂ ਇਸ ਆਦਮੀ ਨੂੰ ਛੱਡੋਗੇ ਤਾਂ ਇਸ ਦਾ ਮਤਲਬ ਤੁਸੀਂ ਕੈਸਰ ਦੇ ਮਿੱਤਰ ਨਹੀਂ ਹੋ, ਜਿਹੜਾ ਵੀ ਵਿਅਕਤੀ ਰਾਜਾ ਹੋਣ ਦਾ ਦਾਅਵਾ ਕਰਦਾ ਹੈ ਉਹ ਕੈਸਰ ਦਾ ਵਿਰੋਧ ਕਰਦਾ ਹੈ।”
13ਜਦੋਂ ਪਿਲਾਤੁਸ ਨੇ ਇਹ ਸੁਣਿਆ, ਤਾਂ ਉਹ ਯਿਸ਼ੂ ਨੂੰ ਬਾਹਰ ਲੈ ਆਇਆ, ਅਤੇ ਨਿਆਉਂ ਆਸਨ ਤੇ ਬੈਠ ਗਿਆ ਜਿਸ ਨੂੰ ਪੱਥਰ ਦਾ ਰਸਤਾ ਕਿਹਾ ਜਾਂਦਾ ਹੈ (ਇਸ ਨੂੰ ਇਬਰਾਨੀ ਭਾਸ਼ਾ ਵਿੱਚ ਗੱਬਥਾ ਆਖਿਆ ਜਾਂਦਾ ਹੈ)।