19ਪਿਲਾਤੁਸ ਨੇ ਇੱਕ ਪੱਤਰ ਲਿਖਵਾ ਕੇ ਸਲੀਬ ਉੱਪਰ ਲਗਾਇਆ, ਜਿਸ ਉੱਤੇ ਲਿਖਿਆ ਹੋਇਆ ਸੀ, ਯਿਸ਼ੂ ਨਾਸਰੀ, ਯਹੂਦੀਆਂ ਦਾ ਰਾਜਾ।
20ਇਹ ਪੱਤਰ ਇਬਰਾਨੀ, ਲਾਤੀਨੀ ਅਤੇ ਯੂਨਾਨੀ ਵਿੱਚ ਲਿਖਿਆ ਗਿਆ ਸੀ, ਅਤੇ ਬਹੁਤ ਸਾਰੇ ਯਹੂਦੀਆਂ ਨੇ ਇਸ ਪੱਤਰ ਨੂੰ ਪੜ੍ਹਿਆ, ਕਿਉਂਕਿ ਉਹ ਜਗ੍ਹਾ ਜਿੱਥੇ ਯਿਸ਼ੂ ਨੂੰ ਸਲੀਬ ਦਿੱਤੀ ਗਈ ਸੀ ਸ਼ਹਿਰ ਦੇ ਨੇੜੇ ਸੀ।
21ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, “ਯਹੂਦੀਆਂ ਦਾ ਰਾਜਾ ਨਾ ਲਿਖੋ, ਪਰ ਇਹ ਲਿਖੋ ਕਿ, ਉਸ ਨੇ ਆਖਿਆ, ‘ਮੈਂ ਯਹੂਦੀਆਂ ਦਾ ਰਾਜਾ ਹਾਂ।’ ”
22ਪਿਲਾਤੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਜੋ ਮੈਂ ਲਿਖ ਦਿੱਤਾ, ਉਹ ਲਿਖ ਦਿੱਤਾ।”
23ਜਦੋਂ ਸਿਪਾਹੀਆਂ ਨੇ ਯਿਸ਼ੂ ਨੂੰ ਸਲੀਬ ਦਿੱਤੀ ਉਹਨਾਂ ਨੇ ਉਸ ਦੇ ਕੱਪੜੇ ਰੱਖ ਕੇ ਉਹਨਾਂ ਨੂੰ ਚਾਰ ਹਿੱਸਿਆ ਵਿੱਚ ਵੰਡਿਆ, ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ ਸੀ, ਉਹਨਾਂ ਨੇ ਉਸ ਦਾ ਕੁੜਤਾ ਵੀ ਲੈ ਲਿਆ, ਇਹ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਇੱਕੋ ਹੀ ਕੱਪੜੇ ਦਾ ਬਣਿਆ ਹੋਇਆ ਸੀ।